ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)-ਸਰਕਾਰੀ ਸਕੂਲਾਂ ਵਿਚ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਦਾਖ਼ਲਾ ਵਧਾਉਣ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ./ਐਲੀ.) ਸਤਨਾਮ ਸਿੰਘ ਬਾਠ ਦੀ ਯੋਗ ਰਹਿਨੁਮਾਈ ਹੇਠ ਹਰਜਿੰਦਰ ਸਿੰਘ ਟੌਂਗ ਵਲੋਂ ਉਚੇਚੇ ਤੌਰ 'ਤੇ ਪਹੁੰਚ ਕੇ ਸਰਕਾਰੀ ਐਲੀਮੈਂਟਰੀ ਸਕੂਲ ਮੀਆਂਵਿੰਡ ਤੋਂ ਇਕ ਵਿਸ਼ੇਸ਼ 'ਦਾਖ਼ਲਾ ਪ੍ਰਚਾਰ ਵੈਨ' ਨੰੂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਬੀ.ਪੀ.ਈ.ਓ. ਖਡੂਰ ਸਾਹਿਬ ਦਿਲਬਾਗ ਸਿੰਘ, ਡੀ.ਆਰ.ਸੀ. ਅਨੂਪ ਸਿੰਘ ਮੈਣੀ, ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਬਰਿੰਦਰਜੀਤ ਸਿੰਘ, ਪਿ੍ੰਸੀਪਲ ਗੁਰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ, ਸੀ.ਐਚ.ਟੀ. ਖੁਸ਼ਪ੍ਰੀਤ ਸਿੰਘ, ਸੀ.ਐਚ.ਟੀ. ਸੁਖਦੇਵ ਸਿੰਘ, ਸੀ.ਐਚ.ਟੀ. ਸੁਖਚੈਨ ਸਿੰਘ, ਸੀ.ਐਚ.ਟੀ. ਸੁਖਵਿੰਦਰ ਸਿੰਘ ਧਾਮੀ, ਬੀ.ਆਰ.ਸੀ. ਮਨਦੀਪ ਸਿੰਘ, ਸੀ.ਐਚ.ਟੀ. ਜਗਦੀਸ਼ ਕੌਰ, ਸੀ.ਐਚ.ਟੀ. ਅਰੁਣਦੀਪ ਕੌਰ, ਹੈੱਡ ਟੀਚਰ ਰਣਜੀਤ ਕੌਰ, ਮੀਡੀਆ ਇੰਚਾਰਜ ਪ੍ਰੇਮ ਸਿੰਘ ਅਤੇ ਦਿਨੇਸ਼ ਸ਼ਰਮਾ, ਗੁਰਵਿੰਦਰ ਸਿੰਘ ਚਹਿਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲ ਮੁਖੀ ਅਤੇ ਵਿਦਿਆਰਥੀ ਹਾਜ਼ਰ ਸਨ | ਇਸ ਸੰਬੰਧੀ ਗੱਲਬਾਤ ਕਰਦਿਆਂ ਡੀ.ਈ.ਓ. ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਇਹ ਦਾਖਲਾ ਪ੍ਰਚਾਰ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਆਧੁਨਿਕ ਸਹੂਲਤਾਂ, ਮਿਆਰੀ ਸਿੱਖਿਆ ਅਤੇ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਰਿਆਇਤਾਂ ਬਾਰੇ ਜਾਣੂ ਕਰਵਾਏਗੀ | ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਟੀਚਾ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨਾ ਹੈ | ਮੀਆਂਵਿੰਡ ਤੋਂ ਚੱਲ ਕੇ ਇਹ ਵੈਨ ਇਤਿਹਾਸਕ ਨਗਰ ਖਡੂਰ ਸਾਹਿਬ, ਨਾਗੋਕੇ ਤੋਂ ਬਾਅਦ ਗੋਇੰਦਵਾਲ ਸਾਹਿਬ ਪੁੱਜੀ | ਜਿੱਥੇ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਿਹਰਾ ਪੰਨੂਆਂ ਅਤੇ ਜ਼ਿਲ੍ਹਾ ਇੰਚਾਰਜ਼ ਸਿੱਖਿਆ ਕ੍ਰਾਂਤੀ ਹਰਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਹੈਰੀ ਗਿੱਲ ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਬਲਵਿੰਦਰ ਸਿੰਘ ਗਿੱਲ ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਨਿਰਮਲ ਸਿੰਘ ਸਰਪੰਚ ਗੋਇੰਦਵਾਲ ਸਾਹਿਬ, ਸਕੂਲ ਆਫ ਐਮੀਨੇਂਸ ਇੰਚਾਰਜ ਮੈਡਮ ਪ੍ਰਵੀਨ ਕੌਰ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਉਪਰੰਤ ਇਹ ਵੈਨ ਦੀ ਵਾਗਡੋਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਕੁਲਵਿੰਦਰ ਸਿੰਘ ਨੇ ਸੰਭਾਲੀ ਅਤੇ ਇਹ ਵੈਨ ਫਤਿਆਬਾਦ, ਭਰੋਵਾਲ, ਵੇਈਾਪੂਈਾ, ਢੋਟੀਆਂ, ਜਾਮਾਰਾਏ, ਸਰਹਾਲੀ, ਨੌਸ਼ਹਿਰਾ, ਸੇਰੋਂ ਪਿੰਡਾਂ ਵਿਚੋਂ ਹੁੰਦੀ ਹੋਈ ਰਸੂਲਪੁਰ ਪਹੁੰਚੀ | ਵੱਖ-ਵੱਖ ਪਿੰਡਾਂ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਦਾਖਲਾ ਪ੍ਰਚਾਰ ਵੈਨ ਦਾ ਭਰਵਾਂ ਸਵਾਗਤ ਕੀਤਾ ਅਤੇ ਨਾਅਰਿਆਂ ਰਾਹੀਂ ਦਾਖ਼ਲਾ ਮੁਹਿੰਮ ਦਾ ਸਮਰਥਨ ਕੀਤਾ | ਇਸ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੇ ਮੁਖੀ, ਸੈਂਟਰ ਹੈੱਡ ਟੀਚਰ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ | ਅਧਿਕਾਰੀਆਂ ਨੇ ਉਮੀਦ ਜਤਾਈ ਕਿ ਇਸ ਪ੍ਰਚਾਰ ਮੁਹਿੰਮ ਸਦਕਾ ਇਸ ਵਾਰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦੇ ਅੰਕੜੇ ਪਿਛਲੇ ਸਾਲਾਂ ਨਾਲੋਂ ਬਿਹਤਰ ਰਹਿਣਗੇ |