20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ 284 ਗ੍ਰਾਮ ਹੈਰੋਇਨ ਤਿੰਨ ਪਿਸਤੌਲ ਤੇ ਗੋਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 284 ਗ੍ਰਾਮ ਹੈਰੋਇਨ, ਇਕ ਪੀ.ਐਕਸ-5 ਆਟੋ ਪਿਸਟਲ 30 ਬੋਰ, ਦੋ ਦੇਸੀ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਫੜੇ ਗਏ ਦੋਵਾਂ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਪੁਲਿਸ ਵਲੋਂ ਉਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੁਰਿੰਦਰ ਲਾਂਬਾ ਵਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੇ ਐਸ.ਐਚ.ਓ. ਬਲਜਿੰਦਰ ਸਿੰਘ ਵਲੋਂ ਨਸ਼ਾ ਤਸਕਰਾਂ ਤੇ ਹਥਿਆਰਾਂ ਦੀ ਤਸਕਰੀ 'ਤੇ ਕਾਬੂ ਪਾਉਣ ਲਈ ਵੱਖ ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਤਾਇਨਾਤ ਕੀਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਬਲਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਗਸ਼ਤ ਦੌਰਾਨ ਪੁਲ ਟੀ. ਪੁਆਇੰਟ ਚੀਮਾ ਕਲਾਂ ਵਿਖੇ ਇਕ ਪੈਦਲ ਆ ਰਹੇ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 294 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਦੀ ਪਛਾਣ ਗੁਰਬੀਰ ਸਿੰਘ ਉਰਫ਼ ਗੱਟੂ ਪੁੱਤਰ ਹਰਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਗੁਰਬੀਰ ਸਿੰਘ ਗੱਟੂ ਦੀ ਨਿਸ਼ਾਨਦੇਹੀ 'ਤੇ ਸਮਸ਼ਾਨਘਾਟ ਪਿੰਡ ਨੌਸ਼ਹਿਰਾ ਢਾਲਾ ਦੀ ਕੰਧ ਦੇ ਨਾਲ ਦੱਬਿਆ ਇਕ ਦੇਸੀ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ ਇਕ ਮੋਬਾਈਲ ਆਈ ਫੋਨ 13 ਪਰੋ ਬਰਾਮਦ ਕੀਤਾ ਹੈ | ਇਸ ਦੇ ਨਾਲ ਹੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਫਤਹਿ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਦੇ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਸਮੇਤ ਮੈਗਜ਼ੀਨ, ਤਿੰਨ ਜਿੰਦਾ ਰੌਂਦ ਬਰਾਮਦ ਕਰਕੇ ਕੇਸ ਦਰਜ ਕੀਤਾ ਗਿਆ | ਤਫਤੀਸ਼ ਦੌਰਾਨ ਫਤਹਿ ਸਿੰਘ ਦੀ ਨਿਸ਼ਾਨਦੇਹੀ 'ਤੇ ਰੱਖ ਭੁਸੇ ਦੀ ਰੱਖ ਦੇ ਕਿੱਕਰ ਦੇ ਰੁੱਖ ਹੇਠੋਂ ਦੱਬਿਆ ਇਕ ਪਿਸਤੌਲ 30 ਬੋਰ ਜੁਗਾਨਾ ਸਮੇਤ ਮੈਗਜ਼ੀਨ ਅਤੇ ਦੋ ਰੌਂਦ ਬਰਾਮਦ ਕੀਤਾ ਗਿਆ | ਗਿ੍ਫਤਾਰ ਕੀਤੇ ਗਏ ਗੁਰਬੀਰ ਸਿੰਘ ਦੇ ਖ਼ਿਲਾਫ਼ ਥਾਣਾ ਘਰਿੰਡਾ ਅਤੇ ਸਰਾਏ ਅਮਾਨਤ ਖਾਂ ਵਿਖੇ ਪਰਚੇ ਦਰਜ ਹਨ, ਜਦਕਿ ਫਤਹਿ ਸਿੰਘ ਦੇ ਉਪਰ ਐਸ.ਐਸ.ਓ.ਸੀ. ਥਾਣਾ ਅੰਮਿ੍ਤਸਰ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਫਤਹਿ ਸਿੰਘ ਦੇ ਇੰਕਸਾਫ 'ਤੇ ਗੁੁਰਬੀਰ ਸਿੰਘ ਗੱਟੂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |

ਪਿਛਲੀ ਖ਼ਬਰ ਵਿਅਕਤੀ ਨਾਲ ਕੁੱਟਮਾਰ ਕਰ ਕੇ ਕੀਤਾ ਗੰਭੀਰ ਜ਼ਖ਼ਮੀ, ਮਾਮਲਾ ਦਰਜ ਅਗਲੀ ਖ਼ਬਰ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੈਦਲ ਯਾਤਰਾ ਅੱਜ-ਡਾ. ਕਰਨਵੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।