ਮੀਆਂਵਿੰਡ, 29 ਜਨਵਰੀ (ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ਸਾਥੀਆਂ, ਜਿੰਨ੍ਹਾਂ ਵਿਚ ਜੰਗਲਾਤ ਵਿਭਾਗ ਪੰਜਾਬ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ, ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਮਿੱਠੂ ਮਦਾਨ, ਸਾਬਕਾ ਸਰਪੰਚ ਹਰਜਿੰਦਰ ਸਿੰਘ ਨਾਗੋਕੇ ਮੋੜ ਆਦਿ ਨਾਲ ਚੰਡੀਗੜ੍ਹ ਵਿਖੇ ਮਾਝੇ ਅਤੇ ਦੁਆਬੇ ਦੇ ਕੋ ਇੰਚਾਰਜ ਸੂਰਜ ਠਾਕਰ ਨਾਲ ਮੁਲਾਕਾਤ ਕੀਤੀ | ਇਸ ਸੰਬੰਧੀ ਗੱਲਬਾਤ ਕਰਦਿਆਂ ਡਿੰਪਾ ਗਿੱਲ ਨੇ ਕਿਹਾ ਕਿ ਉਨ੍ਹਾਂ ਵਲੋਂ ਸੂਰਜ ਠਾਕਰ ਨਾਲ ਜ਼ਿਲ੍ਹਾ ਤਰਨ ਤਾਰਨ ਅਤੇ ਜ਼ਿਲ੍ਹਾ ਅੰਮਿ੍ਤਸਰ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚੱਲ ਰਹੀਆਂ ਗਤੀਵਿਧੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਮੁਲਾਕਾਤ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ | ਇਸ ਮੌਕੇ ਗੱਲਬਾਤ ਕਰਦਿਆਂ ਵਿੱਕੀ ਭਿੰਡਰ ਅਤੇ ਯੁੱਧਵੀਰ ਸਰਲੀ ਨੇ ਆਪਣੇ ਸਾਂਝੇ ਬਿਆਨ ਵਿਚ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਤਿਆਰ ਬੈਠੇ ਹਨ, ਕਿਉਂਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕੀ |