20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਲੇਸਮੈਂਟ ਅਤੇ ਸਵੈ-ਰੁਜ਼ਗਾਰ ਕੈਂਪ ਅੱਜ <br/>

ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਯਤਨ ਲਗਾਤਾਰ ਜਾਰੀ ਹਨ | ਰਾਜ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 30 ਜਨਵਰੀ 2026 ਨੂੰ ਸਵੇਰੇ 10:00 ਵਜੇ ਤੋਂ ਦੁਪਿਹਰ 2:00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੀ ਪਹਿਲੀ ਮੰਜ਼ਿਲ 'ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 115 ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਤਰਨ ਤਾਰਨ ਵਲੋਂ ਦੱਸਿਆ ਗਿਆ ਕਿ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜ਼ਿਲ੍ਹਾ ਮੈਨੇਜਰ ਐਸ.ਸੀ.ਐਫ.ਸੀ. ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜ਼ਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ, ਰੋਜ਼ਗਾਰ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਆਈਬੈਕਸ ਵਰਲਡ ਕੰਪਨੀ ਭਾਗ ਲੈ ਰਹੀ ਹੈ | ਕੰਪਨੀ ਨੂੰ ਸੇਲਜ਼ ਅਡਵਾਈਜ਼ਰਾਂ ਦੀ ਲੋੜ ਹੈ | ਯੋਗਤਾ ਘੱਟੋ-ਘੱਟ ਬਾਰ੍ਹਵੀਂ ਪਾਸ (ਤਨਖਾਹ 11000 ਤੋਂ 15000/-ਰੁਪਏ ਅਤੇ ਉਮਰ ਹੱਦ 18 ਤੋਂ 30 ਸਾਲ) ਹੈ |

ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਡਿੰਪਾ ਨੇ ਸਾਥੀਆਂ ਸਮੇਤ ਸੂਰਜ ਠਾਕਰ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।