ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ 3 ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 8 ਦਸੰਬਰ 2025 ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਪ੍ਰਥਮ ਸ਼ਰਮਾ ਪੁੱਤਰ ਰਾਜੀਵਨ ਕੁਮਾਰ ਵਾਸੀ ਪਿੰਡ ਮਾਹਲ ਜ਼ਿਲ੍ਹਾ ਅੰਮਿ੍ਤਸਰ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਟੱਚ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ 18 ਜਨਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਗਤਾਰ ਸਿੰਘ ਉਰਫ ਜੱਗਾ ਪੁੱਤਰ ਸਕੱਤਰ ਸਿੰਘ ਵਾਸੀ ਕਲਾਨੋਰ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਦੀ ਤਲਾਸ਼ੀ ਲੈਮ 'ਤੇ ਉਸ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਨੂੰ ਕੀਤੀ ਕਿ 20 ਜਨਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸੋਨੂੰ ਬਾਗੀ ਪੱਤਰ ਤਰਸੇਮ ਸਿੰਘ ਵਾਸੀ ਪਿੰਡ ਵਾੜਾ ਤੇਲੀਆ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤੀ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |