20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਚੌਥਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬੜੂ ਸਾਹਿਬ ਵਿਖੇ ਕਰਵਾਇਆ <br/>

ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ, ਵਿੱਦਿਆਦਾਨੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਤੇ ਗੁਰਮੁਖ ਪਿਆਰੇ ਸੰਤ ਤੇਜਾ ਸਿੰਘ ਦੇ ਅਨਿੰਨ ਸੇਵਕ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਚੌਥਾ ਸਾਲਾਨਾ ਮਹਾਨ ਗੁਰਮਤਿ ਸਮਾਗਮ 27 ਤੋਂ 29 ਜਨਵਰੀ ਨੂੰ ਤਪੋ-ਭੂਮੀ ਗੁਰਦੁਆਰਾ ਬੜੂ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮਹਾਨ ਸਮਾਗਮ ਵਿਚ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲਿਆਂ ਦੀ ਮਿੱਠੀ ਅਤੇ ਨਿੱਘੀ ਯਾਦ ਵਿਚ 4021 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਬਹੁਤ ਹੀ ਸਤਿਕਾਰ ਅਤੇ ਸ਼ਰਧਾ ਨਾਲ ਪਾਏ ਗਏ | ਇਸ ਮਹਾਨ ਗੁਰਮਤਿ ਸਮਾਗਮ ਵਿਚ ਪੰਥ-ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ | ਇਸ ਸਮਾਗਮ ਮੌਕੇ ਭਾਈ ਸਾਹਿਬ ਭਾਈ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਸੰਤ ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ ਸਾਹਿਬ, ਕੀਰਤਨੀ ਜਥਾ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿੱਦਿਆਰਥੀ, ਅਕਾਲ ਗੁਰਮਤਿ ਸੰਗੀਤ ਵਿੱਦਿਆਲੇ ਦੇ ਵਿੱਦਿਆਰਥੀ, ਅਨਾਹਦ ਬਾਣੀ ਤੰਤੀ ਸਾਜ ਜਥਾ (ਇਟਰਨਲ ਯੂਨੀਵਰਸਿਟੀ) ਵਲੋਂ ਹਾਜ਼ਰੀ ਭਰੀ ਗਈ | ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਬਚਨਾਂ ਦੀ ਸਾਂਝ ਪਾਈ ਅਤੇ ਉਨ੍ਹਾਂ ਕਿਹਾ ਕਿ ਇਹ ਸਮਾਗਮ ਵਿਸ਼ੇਸ਼ ਤੌਰ 'ਤੇ ਸਰਬ ਸਾਂਝੀਵਾਲਤਾ ਨੂੰ ਸਮਰਪਿਤ ਰਿਹਾ, ਜਿਸ ਵਿਚ ਹਰ ਧਰਮ ਦੇ ਸੰਤ ਮਹਾਪੁਰਖਾਂ ਨੇ ਸੰਗਤ ਦੇ ਦਰਸ਼ਨ ਕੀਤੇ ਅਤੇ ਸਮੂਹ ਸੰਗਤ ਨੂੰ ਆਪਣੇ ਬਚਨਾਂ ਨਾਲ ਨਿਹਾਲ ਕੀਤਾ | ਡਾ. ਦਵਿੰਦਰ ਸਿੰਘ ਅਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਨੇ ਸਮਾਗਮ 'ਤੇ ਪਹੁੰਚੇ ਸਿੰਘ ਸਾਹਿਬਾਨ ਅਤੇ ਕੀਰਤਨੀਏ, ਕਥਾਵਾਚਕਾਂ ਦਾ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਵਲੋਂ ਹਾਜ਼ਰੀ ਭਰਨ 'ਤੇ ਤਹਿਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਖਤਰਾਏ ਕਲਾਂ ਦੇ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਰਾਣਾ ਹਸਪਤਾਲ ਵਿਖੇ ਮਿਲ ਰਹੀਆਂ ਆਧੁਨਿਕ ਸਹੂਲਤਾਂ ਦਾ ਸਰਹੱਦੀ ਲੋਕਾਂ ਨੂੰ ਵੱਡਾ ਲਾਭ ਮਿਲੇਗਾ-ਭਾਈ ਮਨਜੀਤ ਸਿੰਘ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।