20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਬੱਚਿਆਂ ਨੂੰ ਦਿੱਤੀ ਗਈ ਅੱਗ ਬੁਝਾਓ ਯੰਤਰ ਦੀ ਸਿਖਲਾਈ <br/>

ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ, ਜੋ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਿਰਮੌਰ ਅਗਵਾਈ ਸਦਕਾ ਵਿਦਿਆਰਥੀਆਂ ਨੂੰ ਲਿਖਤੀ ਤੌਰ 'ਤੇ ਪਰਪੱਖ ਕਰਨ ਦੇ ਨਾਲ-ਨਾਲ ਪ੍ਰੈਕਟੀਕਲ ਟ੍ਰੇਨਿੰਗ ਦੇਣ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ, ਵਿਖੇ ਬੱਚਿਆਂ ਨੂੰ ਅੱਗ ਬੁਝਾਉਣ ਵਾਲੇ ਯੰਤਰ ਦੀ ਟ੍ਰੇਨਿੰਗ ਦਿੱਤੀ ਗਈ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ, ਸਾਇੰਸ ਅਧਿਆਪਕ ਅਨਮੋਲਪ੍ਰੀਤ ਕੌਰ ਅਤੇ ਰੁਪਲ ਰਾਜ ਕੰਪਨੀ ਦੇ ਅਧਿਕਾਰੀ ਸ਼ਾਮਿਲ ਸਨ | ਉਨ੍ਹਾਂ ਵਲੋਂ ਖਤਰੇ ਦੇ ਸਮੇਂ ਤੋਂ ਆਪਣੇ ਆਪ ਨੂੰ, ਆਪਣੇ ਆਸ-ਪਾਸ ਦੇ ਲੋਕਾਂ ਨੂੰ ਕਿਵੇਂ ਸੁਰੱਖਿਅਤ ਕੀਤਾ ਜਾ ਸਕਦਾ ਹੈ ਅਤੇ ਬਿਨਾਂ ਘਬਰਾਏ ਅੱਗ ਲੱਗਣ ਵਰਗੀ ਵਿਪੱਤੀ ਵਿਚ ਅੱਗ ਬੁਝਾਉਣ ਵਾਲੇ ਸਿਲੰਡਰ ਦਾ ਇਸਤੇਮਾਲ ਕਿਵੇਂ ਕਰ ਸਕਦੇ ਹਾਂ, ਬਾਰੇ ਜਾਣਕਾਰੀ ਦਿੱਤੀ ਗਈ | ਰੁਪਲ ਰਾਜ ਸਰ ਨੇ ਬੱਚਿਆਂ ਨੂੰ ਅੱਗ ਬੁਝਾਉਣ ਵਾਲੇ ਯੰਤਰ ਦੀਆਂ ਅਲੱਗ-ਅਲੱਗ ਕਿਸਮਾਂ ਜਿਵੇਂ ਪਾਣੀ, ਝੱਗ, ਗੈਸ, ਸੁੱਕਾ ਕੈਮੀਕਲ ਆਦਿ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਅਧਿਆਪਕ ਅਨਮੋਲਪ੍ਰੀਤ ਕੌਰ ਨੇ ਕਿਹੜੀ ਮੁਸ਼ਕਿਲ ਵਿਚ ਕਿਹੜੇ ਅੱਗ ਬੁਝਾਉਣ ਵਾਲੇ ਸਿਲੰਡਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ, ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਉਪਰੰਤ ਬੱਚਿਆਂ ਵਲੋਂ ਪ੍ਰੈਕਟੀਕਲ ਵਿਚ ਪਹਿਲਾਂ ਸਹੀ ਪਿੰਨ ਦੇ ਕੱਢਣ ਅਤੇ ਇਸਦੇ ਇਸਤੇਮਾਲ ਬਾਰੇ ਜਾਣਿਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚੇ ਵਿਸ਼ਿਆਂ ਤੋਂ ਹਟ ਕੇ ਕੁਝ ਨਵਾਂ ਸਿੱਖਦੇ ਹਨ, ਜੋ ਕਿ ਉਨ੍ਹਾਂ ਦੀ ਰੋਜ਼ਮਰਾ ਦੇ ਜੀਵਨ ਵਿਚ ਪ੍ਰਯੋਗ ਹੋਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਅਗਰ ਬੱਚਿਆਂ ਨੂੰ ਅਜਿਹੇ ਪੋਟੇਬਲ ਯੰਤਰਾਂ ਦੇ ਸਹੀ ਉਪਯੋਗ ਬਾਰੇ ਪਤਾ ਹੋਵੇ ਤਾਂ ਉਹ ਕਿਸੇ ਵੀ ਮੁਸ਼ਕਿਲ ਦੇ ਸਮੇਂ ਵਿਚ ਬਿਨਾਂ ਸਮਾਂ ਬਰਬਾਦ ਕੀਤੇ ਇਸ ਦਾ ਪ੍ਰਯੋਗ ਕਰ ਸਕਦੇ ਹਨ |

ਪਿਛਲੀ ਖ਼ਬਰ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ- ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਮਰਹੂਮ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਤੇ ਆਦੇਸ਼ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਕੁਸਮ ਕੌਰ ਕੈਰੋਂ ਦਾ ਦਿਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।