24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਨਾਰਲੀ ਦੇ ਕਰੀਬ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਅਜੀਤ ਡੈਸਕ 18-02-2026
ਖਾਲੜਾ, 17 ਫਰਵਰੀ ( ਜੱਜਪਾਲ ਸਿੰਘ ਜੱਜ)- 2027 ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਇੱਕ ਦੂਜੇ ਦੇ ਖੇਮੇ ਵਿਚ ਸੰਨ੍ਹ ਲਾ ਕੇ ਆਪਣੇ ਪੱਲੜੇ ਭਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸੇ ਘੜੀ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਨਾਰਲੀ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਕਰੀਬ ਤਿੰਨ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਜੋਨ ਇੰਚਾਰਜ ਸੁਬੇਗ ਸਿੰਘ ਨਾਰਲੀ ਦੀ ਪ੍ਰੇਰਨਾ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਮੁਖਤਾਰ ਸਿੰਘ, ਬਲਵਿੰਦਰ ਸਿੰਘ, ਕੁਲਬੀਰ ਸਿੰਘ, ਜਸਬੀਰ ਸਿੰਘ, ਅੰਗਰੇਜ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਇੰਦਰਜੀਤ ਸਿੰਘ, ਜੱਜਪਾਲ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਵਿੱਕੀ ਸਿੰਘ, ਸਰਵਨ ਸਿੰਘ, ਸੋਹਣ ਸਿੰਘ, ਬੀਰਾ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ ਦੇਬਾ, ਸਾਹਿਬ ਸਿੰਘ, ਕਰਨਵੀਰ ਸਿੰਘ ਬੰਟੀ, ਸੰਦੀਪ ਸਿੰਘ, ਲਖਵਿੰਦਰ ਸਿੰਘ, ਜੱਸਾ ਸਿੰਘ ਕੁਲਚਿਆਂ ਵਾਲਾ, ਸੋਨੂ ਸਿੰਘ ਬਿਜਲੀ ਵਾਲਾ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਜੀਤ ਸਿੰਘ, ਚੰਨਾ ਸਿੰਘ, ਜਗੀਰ ਸਿੰਘ, ਪੂਰਨ ਸਿੰਘ, ਅਮਨਦੀਪ ਸਿੰਘ, ਬਾਰਾ ਸਿੰਘ ਮਿਸਤਰੀ, ਮਲਕੀਤ ਸਿੰਘ ਭਗਤ ,ਪ੍ਰਗਟ ਸਿੰਘ ਆਦਿ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਭੋਲੀ ਭਾਲੀ ਜਨਤਾ ਨੂੰ ਝੂਠੇ ਸਬਜਬਾਗ ਵਿਖਾ ਕੇ ਆਮ ਆਦਮੀ ਪਾਰਟੀ ਨੇ ਸੱਤਾ ਹਥਿਆਈ ਸੀ ਪ੍ਰੰਤੂ ਉਹ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਅਤੇ ਜਿਸਦਾ ਨਤੀਜਾ ਅੱਜ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ | ਜਿਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਜੋਨ ਇੰਚਾਰਜ ਸੁਬੇਗ ਸਿੰਘ, ਆੜ੍ਹਤੀ ਬਲਵਿੰਦਰ ਸਿੰਘ, ਦਵਿੰਦਰ ਸਿੰਘ, ਸੁਰਜਨ ਸਿੰਘ ਜਾਮਣੀਆ, ਡਾਕਟਰ ਗੋਲਡੀ, ਕਰਤਾਰ ਸਿੰਘ, ਬਲਵਿੰਦਰ ਸਿੰਘ, ਬਾਬਾ ਹਰਚੰਦ ਸਿੰਘ ਆਬਾਦੀਕੇ, ਸਤਨਾਮ ਸਿੰਘ ਆਬਾਦੀਕੇ, ਬਘੇਲ ਸਿੰਘ ਮੈਂਬਰ, ਸੂਰਜਪਾਲ ਸਿੰਘ, ਤਰਸੇਮ ਸਿੰਘ ਚੱਕੀ ਵਾਲੇ ਗੁਰਿੰਦਰ ਸਿੰਘ ਹੰਸ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਕਾਰਪੀਓ ਨੇ ਮਾਰੀ ਛੋਟੇ ਹਾਥੀ ਗੱਡੀ ਨੂੰ ਟੱਕਰ, ਔਰਤ ਦੀ ਮੌਤ, ਕਈ ਜ਼ਖ਼ਮੀ ਅਗਲੀ ਖ਼ਬਰ ਪੀ. ਟੀ. ਯੂ. 'ਚ ਡਿਗਰੀਆਂ ਦੀ ਵੰਡ ਸੰਬੰਧੀ ਕਨਵੋਕੇਸ਼ਨ ਸਮਾਗਮ 21 ਨੂੰ - ਡਾ. ਮੁਕੇਸ਼ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।