ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਸਕੂਟਰੀ 'ਤੇ ਸਵਾਰ ਹੋ ਕੇ ਜਾ ਰਹੀ ਔਰਤ ਨੂੰ ਇਕ ਤੇਜ ਰਫਤਾਰ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਸਵਾਰ ਔਰਤ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸਦੀ ਮੌਤ ਹੋ ਗਈ | ਥਾਣਾ ਕੱਚਾ ਪੱਕਾ ਵਿਖੇ ਰਾਜਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਘਰਿਆਲੀ ਰਾੜੀਆਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਕੰਵਲਜੀਤ ਕੌਰ ਆਪਣੀ ਡਿਊਟੀ ਸੰਧੂ ਹਸਪਤਾਲ ਭਿੱਖੀਵਿੰਡ ਤੋਂ ਕਰਕੇ ਪਿੰਡ ਵਾਪਸ ਆਪਣੀ ਸਕੂਟਰੀ ਨੰਬਰ ਪੀ.ਬੀ. 46 ਏ.ਐੱਮ. 8781 'ਤੇ ਸਵਾਰ ਹੋ ਕੇ ਆ ਰਹੀ ਸੀ ਤਾਂ ਜਦੋਂ ਉਹ ਐੱਚ.ਪੀ. ਪੈਟਰੋਲ ਪੰਪ ਪਿੰਡ ਬੂੜਚੰਦ ਕੋਲ ਪੁੱਜੀ ਤਾਂ ਇਕ ਅਮਪਛਾਤੀ ਗੱਡੀ ਚਾਲਕ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ |