24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਣਪਛਾਤੇ ਗੱਡੀ ਦੀ ਟੱਕਰ ਨਾਲ ਸਕੂਟਰੀ ਸਵਾਰ ਔਰਤ ਦੀ ਮੌਤ

ਅਜੀਤ ਡੈਸਕ 18-02-2026
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਸਕੂਟਰੀ 'ਤੇ ਸਵਾਰ ਹੋ ਕੇ ਜਾ ਰਹੀ ਔਰਤ ਨੂੰ ਇਕ ਤੇਜ ਰਫਤਾਰ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਸਵਾਰ ਔਰਤ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸਦੀ ਮੌਤ ਹੋ ਗਈ | ਥਾਣਾ ਕੱਚਾ ਪੱਕਾ ਵਿਖੇ ਰਾਜਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਘਰਿਆਲੀ ਰਾੜੀਆਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਕੰਵਲਜੀਤ ਕੌਰ ਆਪਣੀ ਡਿਊਟੀ ਸੰਧੂ ਹਸਪਤਾਲ ਭਿੱਖੀਵਿੰਡ ਤੋਂ ਕਰਕੇ ਪਿੰਡ ਵਾਪਸ ਆਪਣੀ ਸਕੂਟਰੀ ਨੰਬਰ ਪੀ.ਬੀ. 46 ਏ.ਐੱਮ. 8781 'ਤੇ ਸਵਾਰ ਹੋ ਕੇ ਆ ਰਹੀ ਸੀ ਤਾਂ ਜਦੋਂ ਉਹ ਐੱਚ.ਪੀ. ਪੈਟਰੋਲ ਪੰਪ ਪਿੰਡ ਬੂੜਚੰਦ ਕੋਲ ਪੁੱਜੀ ਤਾਂ ਇਕ ਅਮਪਛਾਤੀ ਗੱਡੀ ਚਾਲਕ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਫੱਗਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਅਕਾਸ਼ ਇੰਸਟੀਚਿਊਟ ਤਰਨ ਤਾਰਨ ਦੇ ਵਿਦਿਆਰਥੀ ਵੰਸ਼ਦੀਪ ਸਿੰਘ ਨੇ ਜੇ.ਈ.ਈ. (ਮੇਨ) ਵਿਚੋਂ 99.3 ਫੀਸਦੀ ਅੰਕ ਹਾਸਿਲ ਕਰ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।