17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਪੰਜ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 19-02-2026
ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੰਡੋਰੀ ਰਣ ਸਿੰਘ ਭੱਠੇ ਦੇ ਨਜ਼ਦੀਕ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸੁਖਦੇਵ ਸਿੰਘ ਪੁੱਤਰ ਪ੍ਰਗਟ ਸਿੰਘ, ਪਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਨਿਸ਼ਾਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਅਨ ਕੋਟ ਮਿੱਤ ਸਿੰਘ ਅੰਮਿ੍ਤਸਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਰੁਪਏ ਦਾ ਨੋਟ ਦੀ ਬਣੀ ਪਾਈਪ, ਲਾਈਟਰ ਅਤੇ ਪੰਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇੰਡਸਟੀਅਰਲ ਏਰੀਆ ਵਿਚੋਂ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਰਾਜਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਅਨ ਕੱਲ੍ਹਾ ਨੂੰ ਕਾਬੂ ਕਰਕੇ ਉਸ ਪਾਸੋਂ ਪੰਨੀ ਪਾਈਪ, ਲਾਈਟਰ ਆਦਿ ਬਰਾਮਦ ਕੀਤਾ ਹੈ | ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਨੌਸ਼ਹਿਰਾ ਪੰਨੂੰਆਂ ਦੇ ਬੀ.ਪੀ.ਈ.ਓ. ਅਸ਼ਵਨੀ ਮਰਵਾਹਾ ਮੁਅੱਤਲ ਅਗਲੀ ਖ਼ਬਰ ਕਿਲ੍ਹਾ ਰਾਏਪੁਰ ਪੇਂਡੂ ਉਲੰਪਿਕ ਦਾ ਦੂਸਰਾ ਦਿਨ ਸਾਲ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇਤਿਹਾਸਕ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।