ਤਰਨ ਤਾਰਨ 18 ਫਰਵਰੀ (ਇਕਬਾਲ ਸਿੰਘ ਸੋਢੀ)- ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ 'ਸਾਡੇ ਬਜੁਰਗ ਸਾਡਾ ਮਾਨ' ਪ੍ਰੋਗਾਮ ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਅ ਅਤੇ ਬਾਲ ਵਿਕਾਸ ਵਿਭਾਗ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕਰਵਾਇਆ ਗਿਆ | ਜਿਸ ਵਿਚ ਡਾ. ਸੁਖਦੇਵ ਸਿੰਘ ਲੌਹੁਕਾ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਪ੍ਰਧਾਨ ਕਜਿਊਮਰ ਵੈਲਫੇਅਰ ਫੋਰਮ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਸਰਕਾਰ ਵਲੋਂ ਰਾਂਹੀ ਡਿਪਟੀ ਕਮਿਸ਼ਨਰ ਅਤੇ ਸੀ.ਡੀ.ਪੀ.ਓ. ਮਹਿਕਮੇ ਰਾਹੀਂ ਪੂਰਨ ਰੂਪ ਵਿਚ ਇਨਕੁਆਰੀ ਕਰਨ ਤੋਂ ਬਾਅਦ ਇਹ ਸਨਮਾਨ ਦਿੱਤਾ ਗਿਆ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਿਹੜਾ ਸ਼ੋਸ਼ਲ ਵਰਕਰ ਪਿਛਲੇ ਲੰਮੇ ਸਮੇਂ ਤੋਂ ਲੋਕ ਭਲਾਈ ਅਤੇ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ, ਉਸ ਵਿਅਕਤੀ ਨੂੰ ਇਸ ਮਾਣ ਸਤਿਕਾਰ ਵਾਸਤੇ ਚੁਣਿਆ ਜਾਂਦਾ ਹੈ | ਇਸ ਮੌਕੇ ਵੱਖ-ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਡਾ. ਸੁਖਦੇਵ ਸਿੰਘ ਲੌਹੁਕਾ ਨੂੰ ਵਧਾਈ ਦਿੱਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |