17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨ ਰਵਾਇਤੀ ਫ਼ਸਲਾਂ ਦੀ ਖੇਤੀ ਦੇ ਨਾਲ ਡੇਅਰੀ, ਪੋਲਟਰੀ ਵਰਗੇ ਸਹਾਇਕ ਧੰਦਿਆਂ ਨੂੰ ਵੀ ਤਰਜੀਹ ਦੇਣ-ਡਾ. ਤੇਜਬੀਰ ਭੰਗੂ

ਅਜੀਤ ਡੈਸਕ 19-02-2026

ਖਡੂਰ ਸਾਹਿਬ, 18 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਪ੍ਰਤੀ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਵਿਚ ਕਿਸਾਨਾਂ ਨੂੰ ਵੱਖ-ਵੱਖ ਸਹਾਇਕ ਧੰਦਿਆਂ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਅਪਣਾਉਣ ਸਬੰਧੀ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਟੈਕਨੋਲੋਜੀ ਮੈਨੇਜਰ ਡਾ. ਯਾਦਵਿੰਦਰ ਸਿੰਘ ਵਲੋਂ ਬਲਾਕ ਫਾਰਮਰ ਐਡਵਾਈਜ਼ਰੀ ਕਮੇਟੀ ਦੇ ਚੇਅਰਮੈਨ ਗੁਰਮੇਜ ਸਿੰਘ ਅਤੇ ਉਨ੍ਹਾਂ ਦੀ ਨੂੰ ਹ ਅਮਨਦੀਪ ਕੌਰ ਪਿੰਡ ਮੁਗਲਾਣੀ ਦੇ ਡੇਅਰੀ ਫਾਰਮ ਦਾ ਦੌਰਾ ਕੀਤਾ ਗਿਆ | ਇਸ ਸਬੰਧੀ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਇਕ ਖੇਤੀ ਪ੍ਰਧਾਨ ਦੇਸ਼ ਹੈ ਅਤੇ ਇਥੇ ਖੇਤੀ ਨਾਲ ਜੁੜੇ ਹੋਰ ਕਾਰੋਬਾਰਾਂ ਵਿਚ ਡੇਅਰੀ ਦਾ ਵਿਸ਼ੇਸ਼ ਸਥਾਨ ਹੈ | ਡੇਅਰੀ ਦਾ ਕੰਮ ਪਿੰਡਾਂ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਮੰਨਿਆਂ ਜਾਂਦਾ ਹੈ | ਇਹ ਨਾ ਸਿਰਫ਼ ਕਿਸਾਨਾਂ ਨੂੰ ੂੰ ਨਿਯਮਿਤ ਆਮਦਨ ਪ੍ਰਦਾਨ ਕਰਦਾ ਹੈ, ਸਗੋਂ ਪੋਸ਼ਣ, ਰੁਜ਼ਗਾਰ ਅਤੇ ਸਮਾਜਿਕ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਡੇਅਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਰਾਹੀਂ ਕਿਸਾਨ ਨੂੰ ਰੋਜ਼ਾਨਾ ਆਮਦਨ ਮਿਲਦੀ ਹੈ | ਖੇਤੀ ਵਿਚ ਆਮਦਨ ਸਾਲ ਵਿਚ ਇਕ ਜਾਂ ਦੋ ਵਾਰ ਮਿਲਦੀ ਹੈ, ਪਰ ਦੁੱਧ ਦੀ ਵਿਕਰੀ ਨਾਲ ਹਰ ਰੋਜ਼ ਕਮਾਈ ਹੁੰਦੀ ਰਹਿੰਦੀ ਹੈ | ਇਸ ਨਾਲ ਕਿਸਾਨ ਦੀ ਆਰਥਿਕ ਸਥਿਤੀ ਮਜ਼ਬੂਤ ਬਣਦੀ ਹੈ ਅਤੇ ਉਹ ਅਚਾਨਕ ਆਉਣ ਵਾਲੀਆਂ ਮੁਸ਼ਕਿਲਾਂ ਦਾ ਸਾਹਮਣਾ ਆਸਾਨੀ ਨਾਲ ਕਰ ਸਕਦਾ ਹੈ | ਡੇਅਰੀ ਦਾ ਕੰਮ ਪਿੰਡਾਂ ਵਿਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰਦਾ ਹੈ | ਪਸ਼ੂ ਪਾਲਣ, ਚਾਰਾ ਤਿਆਰ ਕਰਨਾ, ਦੁੱਧ ਇਕੱਠਾ ਕਰਨਾ ਅਤੇ ਉਸਦੀ ਵਿਕਰੀ ਵਰਗੀਆਂ ਗਤੀਵਿਧੀਆਂ ਨਾਲ ਕਈ ਲੋਕਾਂ ਨੂੰ ਕੰਮ ਮਿਲਦਾ ਹੈ | ਖਾਸ ਤੌਰ 'ਤੇ ਮਹਿਲਾਵਾਂ ਡੇਅਰੀ ਦੇ ਕੰਮ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਜਿਸ ਨਾਲ ਉਹ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਦੀਆਂ ਹਨ | ਡੇਅਰੀ ਪੋਸ਼ਣ ਦੇ ਮਾਮਲੇ ਵਿਚ ਵੀ ਬਹੁਤ ਲਾਭਦਾਇਕ ਹੈ | ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਜਿਵੇਂ ਦਹੀਂ, ਮੱਖਣ ਅਤੇ ਘਿਓ ਮਨੁੱਖੀ ਸਿਹਤ ਲਈ ਅਤਿ ਜ਼ਰੂਰੀ ਹਨ | ਇਸ ਮੌਕੇ ਉਨ੍ਹਾਂ ਨਾਲ ਕਮਲਜੀਤ ਕੌਰ, ਅਮਨਦੀਪ ਕੌਰ, ਗੁਰਮੇਜ ਸਿੰਘ, ਮੋਹਣ ਸਿੰਘ, ਤਨਜੀਤ ਸਿੰਘ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਪਵਨ ਦੇਵਗਨ 'ਜੀ ਰਾਮ ਜੀ' ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਮਾਜ ਸੇਵੀ ਡਾ.ਸੁਖਦੇਵ ਸਿੰਘ ਲੌਹੁਕਾ ਦਾ ਪੰਜਾਬ ਸਰਕਾਰ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।