ਚੋਹਲਾ ਸਾਹਿਬ, 18 ਫਰਵਰੀ (ਬਲਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸੀਨੀਅਰ ਆਗੂ ਪਵਨ ਦੇਵਗਨ ਨੂੰ ਪਾਰਟੀ ਪ੍ਰੀਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਇਆ 'ਜੀ ਰਾਮ ਜੀ' ਸੈੱਲ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਉਹ ਭਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਦੇ ਅਹੁਦੇ 'ਤੇ ਰਹਿ ਕੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹੇ ਹਨ ਪਾਰਟੀ ਪ੍ਰੀਤੀ ਨਿਬਾਇਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ | ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵਲੋਂ ਦਿੱਤੇ ਗਏ ਮਾਣ ਸਨਮਾਨ ਲਈਸਮੁੱਚੀ ਲੀਡਰਸ਼ਿਪ ਦੇ ਤਹਿ ਦਿਲੋਂ ਧੰਨਵਾਦੀ ਹਨ ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਉਨ੍ਹਾਂ ਦੀ ਇਹ ਹਮੇਸ਼ਾ ਕੋਸ਼ਿਸ਼ ਰਹੇਗੀ ਕਿ ਪਾਰਟੀ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਲੋਕ ਸੇਵਾ ਨੂੰ ਆਪਣਾ ਫਰਜ਼ ਸਮਝਦੇ ਹੋਏ ਦਿਨ ਰਾਤ ਆਮ ਲੋਕਾਂ ਦੀ ਸੇਵਾ ਅਤੇ ਭਲਾਈ ਲਈ ਹਾਜ਼ਰ ਰਹਿਣਗੇ | ਉਹਨਾਂ ਆਪਣੀ ਇਸ ਨਿਯੁਕਤੀ ਲਈ ਪੰਜਾਬ ਕਨਵੀਨਰ ਭੀਮ ਕੋਟਲੀ, ਕੋ-ਕਨਵੀਨਰ ਚਮਕੀਲਾ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ | ਇਸ ਮੌਕੇ ਪਵਨ ਦੇਵਗਨ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹਰਪਾਲ ਸਿੰਘ ਭਿਖੀਵਿੰਡ, ਰਾਮ ਸਿੰਘ ਚੋਹਲਾ ਸਾਹਿਬ, ਰੋਬਿਨ ਸਿੰਘ ਨੌਸ਼ਹਿਰਾ ਪੰਨੂਆਂ, ਅਮਨਦੀਪ ਸਿੰਘ ਪੱਟੀ (ਸਾਰੇ ਬਲਾਕ ਪ੍ਰਧਾਨ), 'ਤੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਨਾਲ ਸਬੰਧਤ ਭਰਤੀ ਜਨਤਾ
ਭਾਰਤੀ ਜਨਤਾ ਪਾਰਟੀ ਵਲੋਂ ਪਵਨ ਦੇਵਗਨ 'ਜੀ ਰਾਮ ਜੀ' ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਅਜੀਤ ਡੈਸਕ
19-02-2026