ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)-ਅਣਪਛਾਤੇ ਵਲੋਂ ਵਿਅਕਤੀ ਦੇ ਸਿਰ ਵਿਚ ਕੋਈ ਚੀਜ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸੁਰਜੀਤ ਸਿੰਘ ਪੁੱਤਰ ਪਿਥਾਰਾ ਸਿੰਘ ਵਾਸੀ ਬਾਗ਼ੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ 15 ਫਰਵਰੀ ਨੂੰ ਉਸਨੇ ਆਪਣੇ ਘਰ ਦੀ ਛੱਤ 'ਤੇ ਕੋਈ ਆਵਾਜ਼ ਸੁਣਾਈ ਦਿੱਤੀ ਜਦ ਮੈ ਉਪਰ ਜਾ ਕੇ ਟਾਰਚ ਦੀ ਰੌਸ਼ਨੀ ਮਾਰੀ ਤਾਂ ਪਿੱਛੋ ਕਿਸੇ ਅਣਪਛਾਤੇ ਵਿਅਕਤੀ ਨੇ ਜੋਰ ਨਾਲ ਉਸ ਦੇ ਸਿਰ 'ਤੇ ਕੋਈ ਚੀਜ ਮਾਰੀ ਤੇ ਉਸਦੇ ਸਿਰ ਵਿਚੋਂ ਲਹੂ ਵਗਣ ਲੱਗ ਗਿਆ ਅਤੇ ਉਹ ਜ਼ਮੀਨ ਤੇ ਡਿੱਗ ਗਿਆ ਤੇ ਫਿਰ ਉਸ ਦੇ ਗੁੱਝੀਆ ਸੱਟਾਂ ਮਾਰੀਆਂ, ਜਿਸ ਨਾਲ ਉਸਦੀ ਬਾਂਹ ਫਰੈਕਚਰ ਹੋ ਗਈ | ਉਹ ਇਲਾਜ ਲਈ ਹਸਪਤਾਲ ਵਿਚ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |