17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-02-2026
ਤਰਨ ਤਾਰਨ, 18 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਵਿਖੇ ਅਜਮੇਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਝਬਾਲ ਕਲਾਂ ਨੇ ਸ਼ਿਕਾਇਤ ਕੀਤੀ ਕਿ 5 ਫਰਵਰੀ ਨੂੰ ਉਹ ਆਪਣੇ ਪਲਾਟ ਵਿਚ ਮਿੱਟੀ ਪੱਧਰੀ ਕਰ ਰਿਹਾ ਸੀ ਤਾਂ ਉਸ ਸਮੇਂ ਮਨਦੀਪ ਸਿੰਘ, ਕੰਵਲਜੀਤ ਸਿੰਘ, ਲਵ ਪੁੱਤਰਾਨ ਸੌਦਾਗਰ ਸਿੰਘ ਵਾਸੀਅਨ ਝਬਾਲ ਕਲਾਂ ਨੇ ਹਮਸਲਾਹ ਹੋ ਕੇ ਹੱਥ ਵਿਚ ਡਾਂਗਾ ਫੜ ਕੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਹੈ ਤੇ ਉਸਦੀ ਪਿੱਠ 'ਤੇ ਦੋ ਵਾਰ ਡਾਂਗਾ ਦੇ ਕੀਤੇ ਤੇ ਉਹ ਜ਼ਮਨੀ 'ਤੇ ਡਿੱਗ ਪਿਆ ਅਤੇ ਉਹ ਸਿਵਲ ਹਸਪਤਾਲ ਝਬਾਲ ਵਿਖੇ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮਾਤਾ ਕੌਲਾਂ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ 'ਤੇ ਹੁੰਦੀ ਟ੍ਰੈਫਿਕ ਜਾਮ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ-ਰਾਜਦੀਪ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।