17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਭਾਰਤੀ ਸੈਨਾ ਵਿਚ ਭਰਤੀ ਹੋਣ ਦੇ ਚਾਹਵਾਨ ਲੜਕੇ-ਲੜਕੀਆਂ ਲਈ ਸੁਨਹਿਰਾ ਮੌਕਾ- ਏ.ਡੀ.ਸੀ. ਸੁਰਿੰਦਰ ਸਿੰਘ <br/>

ਅਜੀਤ ਡੈਸਕ 20-02-2026
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਭਾਰਤੀ ਸੈਨਾ ਵਿਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 13 ਫਰਵਰੀ ਤੋਂ ਸ਼ੁਰੂ ਹੋ ਗਈ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਦੇ ਜ਼ਿਲ੍ਹਾ ਰੁਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਿਕਰਮਜੀਤ ਨੇ ਦੱਸਿਆ ਕਿ ਉਮਰ ਸੀਮਾ 18 ਤੋਂ 22 ਸਾਲ ਅਤੇ 12 ਵੀਂ ਪਾਸ ਪ੍ਰਾਰਥੀ ਇਸ ਵਿੱਚ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲ ਫਿੱਟ ਹੋਣੇ ਚਾਹੀਦੇ ਹਨ | ਇਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ | ਚਾਹਵਾਨ ਪ੍ਰਾਰਥੀ ਇਕੋ ਵਾਰ ਵਿਚ ਦੋ ਵੱਖ-ਵੱਖ ਪੋਸਟਾਂ ਵਿਚ ਵੀ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਆਰਮੀ ਵਿਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਆਰਮੀ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕੰਚਨਪ੍ਰੀਤ ਕੌਰ ਜ਼ਮਾਨਤ ਮਿਲਣ ਉਪਰੰਤ ਹੋਏ ਨਤਮਸਤਕ ਅਗਲੀ ਖ਼ਬਰ ਕੰਨਾਂ ਵਿਚ ਤਕਲੀਫ਼ ਹੋਣ 'ਤੇ ਮਰੀਜ਼ ਦੇਸੀ ਨੁਸਖੇ ਨਾ ਵਰਤਣ- ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।