ਤਰਨ ਤਾਰਨ, 19 ਫਰਵਰੀ (ਇਕਬਾਲ ਸਿੰਘ ਸੋਢੀ)-ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ ਸੇਵਾਮੁਕਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ, ਆਈ.ਟੀ.ਬੀ. ਪੀ, ਸੀ.ਆਰ.ਪੀ.ਐੱਫ., ਸੀ.ਆਈ.ਐੱਸ.ਐੱਫ਼.ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 23 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਫੀਸਦੀ ਆਇਆ ਹੈ | ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਨਾਲ ਲੈ ਕੇ ਮੁੱਢਲੀ ਜਾਂਚ ਲਈ ਇਸ ਦਫ਼ਤਰ ਵਿਖੇ ਤੁਰੰਤ ਰਿਪੋਰਟ ਕਰਨ | ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮਿ੍ਤਸਰ ਰੋਡ ਤਰਨ ਤਾਰਨ ਨੇੜ੍ਹੇ ਪੁਲਿਸ ਲਾਈਨ ਅਤੇ ਵਿਕਾਸ ਭਵਨ ਵਿਖੇ ਚਲਾਇਆ ਜਾ ਰਿਹਾ ਹੈ |