ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐੱਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿਚ ਅਧਿਆਪਕ ਅਤੇ ਕਰਮਚਾਰੀਆਂ ਵਲੋਂ ਰੋਸ ਮੁਜਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸਰਹਾਲੀ, ਸਕੱਤਰ ਪ੍ਰਭਜੋਤ ਸਿੰਘ ਗੋਹਲਵੜ, ਦਵਿੰਦਰ ਸਿੰਘ ਖਹਿਰਾ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕਕੇ ਰੋਸ ਪ੍ਰਦਰਸ਼ਨ ਕੀਤਾ | | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਨੂੰ ਸਮਰਥਨ ਦਿੱਤਾ ਤੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਨਵਦੀਪ ਸਿੰਘ, ਸਤਨਾਮ ਸਿੰਘ, ਗੁਰਵਿੰਦਰਪਾਲ ਸਿੰਘ, ਸੁਰਜੀਤ ਸਿੰਘ, ਹਰਦੇਵ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ, ਪਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਰਜਨੀਸ਼ ਸਹੋਤਾ, ਗੁਰਬੀਰ ਕੌਰ, ਕੰਵਲਜੀਤ ਕੌਰ, ਨਵਨੀਤ ਕੌਰ, ਪ੍ਰਮਿੰਦਰ ਕੌਰ, ਸਰਬਜੀਤ ਕੌਰ, ਸੁਖਰਾਜ ਕੌਰ, ਰਣਜੀਤ ਕੌਰ, ਗੁਰਵੇਲ ਸਿੰਘ, ਜਗਦੇਵ ਸਿੰਘ, ਗੁਰਭੇਜ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ |