ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਭੂਸੇ ਮੌੜ ਦੇ ਨਾਕਾਬੰਦੀ ਦੌਰਾਨ ਜਸ਼ਨਦੀਪ ਸਿੰਘ ਉਰਫ ਜਸ਼ਨ ਪੁੱਤਰ ਧੰਨਵੰਤ ਸਿੰਘ ਵਾਸੀ ਰੱਖ ਸਰਾਏ ਅਮਾਨਤ ਖਾਂ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਲਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਗੰਡੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਭਾਰਤ ਗੈਸ ਗੋਦਾਮ ਭਿੱਖੀਵਿੰਡ ਨਜ਼ਦੀਕ ਨਾਕਾਬੰਦੀ ਦੌਰਾਨ ਸੰਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਗੜੀ ਮੁਹੱਲਾ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਅਮਰਕੋਟ ਤੇ ਵਲਟੋਹਾ ਰੋਡ 'ਤੇ ਨਾਕਾਬੰਦੀ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਅਮਰਕੋਟ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਅਰਸ਼ਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਅਲਗੋ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 100 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਹਰੀਕੇ ਤੋਂ ਰਵੀ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |