ਪੱਟੀ, 19 ਫਰਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਵਿਖੇ ਸਟਾਫ ਦੇ ਸਹਿਯੋਗ ਨਾਲ ਸਲਾਨਾ ਇਮਤਿਹਾਨਾਂ ਦੇ ਮੱਦੇ ਨਜ਼ਰ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਬੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ | ਇਸ ਦੌਰਾਨ ਪਿ੍ੰਸੀਪਲ ਰਾਜਬੀਰ ਕੌਰ, ਵਾਈਸ ਪਿ੍ੰਸੀਪਲ ਦਲਬੀਰ ਕੌਰ ਵਲੋੋਂ ਵਿਦਿਆਰਥੀਆ ਨੂੰ ਸਖ਼ਤ ਮਿਹਨਤ ਕਰਦੇ ਹੋਏ ਸੰਸਥਾ ਅਤੇ ਆਪਣੇ ਮਾਪਿਆਂ ਦਾ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਾਰ੍ਹਵੀ ਜਮਾਤ ਦੇ ਵਧੀਆ ਤੇ ਅਨੁਸਾਸ਼ਨ ਵਿਚ ਰਹਿ ਕੇ ਆਗਿਆਕਰ ਹੋਣ ਦਾ ਸਬੂਤ ਦੇਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ ਗਈ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੀਰ ਸਿੰਘ, ਹਰਨੂਰ ਸਿੰਘ, ਪਰਮਿੰਦਰ ਕੌਰ, ਪਿ੍ੰਸੀਪਲ ਰਾਜਬੀਰ ਕੌਰ ਅਤੇ ਵਾਇਸ ਪਿ੍ੰਸੀਪਲ ਦਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਦੀ ਤਰੱਕੀ ਵਾਸਤੇ ਸ਼ੱੁਭਕਾਮਨਾਵਾਂ ਦਿੱਤੀਆਂ | ਇਸ ਸਮੇਂ ਸਕੂਲੀ ਵਿਦਿਆਰਥੀਆਂ ਵਲੋਂ ਰੰਗਾਂਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ |