15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਾਰਡ ਨੰਬਰ 10 'ਚ ਸੀਵਰੇਜ ਗਟਰ ਦੇ ਢੱਕਣ ਟੁੱਟੇ, ਹਾਦਸਾ ਹੋਣ ਦਾ ਖ਼ਤਰਾ ਬਣਿਆ

ਅਜੀਤ ਡੈਸਕ 20-02-2026
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਵਾਰਡ ਨੰਬਰ 10 ਵਿਚ ਕਈ ਚਿਰਾਂ ਤੋਂ ਸੀਵਰੇਜ ਦੇ ਗਟਰ ਦੇ ਢੱਕਣ ਟੁੱਟੇ ਹੋਏ ਹਨ, ਜਿਸ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਹੋ ਸਕਦਾ ਹੈ ਪ੍ਰੰਤੂ ਸੰਬੰਧਿਤ ਨਗਰ ਕੌਂਸਲ ਤਰਨ ਤਾਰਨ ਇਸ ਤਰਫ ਕੋਈ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਵਾਰਡ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕੌਂਸਲਰ ਮਨੋਜ ਅਗਨੀਹੋਤਰੀ ਅਤੇ ਹੋਰਨਾਂ ਵਾਰਡ ਨਿਵਾਸੀਆਂ ਦੱਸਿਆ ਕਿ ਵਾਰਡ ਨੰਬਰ 10 ਵਿਚ ਪੈਂਦੀ ਗਲੀ ਦਰਸ਼ਨ ਸਿੰਘ ਵਾਲੀ ਅਤੇ ਖਾਲਸਾਪੁਰ ਰੋਡ ਉਪਰ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ ਅਤੇ ਸੀਵਰੇਜ ਦੇ ਗਟਰ ਦੇ ਢੱਕਣ ਟੁੱਟੇ ਹੋਏ ਹਨ, ਜਿਸ ਕਾਰਨ ਕੋਈ ਵੀ ਬੱਚਾ ਜਾਂ ਵਿਅਕਤੀ ਇਸ ਵਿਚ ਡਿੱਗ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਈ ਵਾਰ ਨਗਰ ਕੌਂਸਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ਪ੍ਰੰਤੂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਵਾਰਡ ਵਿਚ ਅਕਸਰ ਸੀਵਰੇਜ ਵੀ ਜਾਮ ਰਹਿੰਦਾ ਹੈ, ਉਥੇ ਗਟਰ ਉਪਰ ਲੱਗੇ ਢੱਕਣ ਜਾਂ ਤਾਂ ਨਹੀਂ ਹਨ ਜਾਂ ਬਹੁਤ ਖਸਤਾ ਹਾਲਤ ਵਿਚ ਹਨ | ਉਨ੍ਹਾਂ ਕਿਹਾ ਕਿ ਅਗਰ ਉਨ੍ਹਾਂ ਦੀ ਨਗਰ ਕੌਂਸਲ ਅਧਿਕਾਰੀਆਂ ਵਲੋਂ ਕੋਈ ਸੁਣਵਾਈ ਨਾ ਹੋਈ ਅਤੇ ਜਲਦ ਨਵੇ ਢੱਕਣ ਗਟਰਾਂ ਉਪਰ ਨਾ ਲਗਾਏ ਗਏ ਤਾਂ ਮਜਬੂਰ ਹੋ ਕੇ ਉਨ੍ਹਾਂ ਨੂੰ ਵਾਰਡ ਨਿਵਾਸੀਆਂ ਨੂੰ ਨਾਲ ਲੈ ਕੇ ਧਰਨਾ ਦੇਣਾ ਪਵੇਗਾ |
ਪਿਛਲੀ ਖ਼ਬਰ ਸੂਬੇ ਦੇ ਹਾਲਾਤ ਬਦ ਤੋਂ ਬਦਤਰ, ਅਪਰਾਧੀਆਂ ਦੇ ਹੌਸਲੇ ਬੁਲੰਦ, ਹਰ ਦਿਨ ਨਿਘਰਦੀ ਕਾਨੂੰਨ ਵਿਵਸਥਾ ਨੇ ਬਣਾਇਆ ਹਫੜਾ ਦਫੜੀ... ਅਗਲੀ ਖ਼ਬਰ ਜ਼ੋਨ ਬਾਬਾ ਦੀਪ ਸਿੰਘ ਜੀ ਵਲੋਂ ਤਿੰਨ ਪਿੰਡਾਂ ਦੀਆਂ ਚੋਣਾਂ ਕਰਵਾ ਕੇ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।