15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਸਾਲਾਨਾ ਸਪੋਰਟਸ ਦਿਵਸ ਮਨਾਇਆ

ਅਜੀਤ ਡੈਸਕ 20-02-2026
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦਾ ਸਲਾਨਾ ਸਪੋਰਟਸ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੀ ਹਰਡਲ ਰੇਸ, ਸਪਰਿੰਗ ਰੇਸ, ਬੈਗ ਰੇਸ, ਥੀਰ ਲੈਗ ਰੇਸ ਆਦਿ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਅਤੇ ਪਿ੍ੰਸੀ. ਸਲੋਨੀ ਅਰੋੜਾ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਜਿੰਦਗੀ 'ਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਖੇਡਾਂ ਉਨ੍ਹਾਂ ਦੀ ਸਰੀਰਕ ਅਰੋਗਤਾ ਨੂੰ ਮੁੱਖ ਰੱਖਦਿਆਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਨੇ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ 'ਪੋਸ਼ਣ ਵੀ, ਪੜ੍ਹਾਈ ਵੀ' ਅਭਿਆਨ ਤਹਿਤ ਚੌਥੇ ਬੈਚ ਦੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਪੱਟੀ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਤੋਂ ਇਲਾਕਾ ਨਿਵਾਸੀ ਪ੍ਰੇਸ਼ਾਨ, ਸਰਕਾਰ ਤੇ ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।