ਝਬਾਲ, 19 ਫਰਵਰੀ (ਸੁਖਦੇਵ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੰਚਨਪ੍ਰੀਤ ਕੌਰ ਦੀ ਅਗਾਊਾ ਜ਼ਮਾਨਤ ਮੰਨਜ਼ੂਰ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਕਾਲੀ ਆਗੂ ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਅਜ਼ਮੇਰ ਸਿੰਘ ਕਾਕਾ ਛਾਪਾ ਅਤੇ ਪੂਰਨ ਸਿੰਘ ਝਬਾਲ ਨੇ ਕਿਹਾ ਕਿ ਇਹ ਸਾਰੀਆ ਕਾਰਵਾਈਆਂ ਸਿਰਫ ਸਿਆਸੀ ਰੰਜਿਸ਼ ਦੇ ਤਹਿਤ ਹੀ ਕੀਤੀਆਂ ਗਈਆ ਸਨ | ਉਨ੍ਹਾਂ ਕਿਹਾ ਕਿ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਰੰਧਾਵਾ ਤਰਨ ਤਾਰਨ ਉਪ-ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਸੀ, ਇਸ ਲਈ ਜਾਣਬੁੱਝ ਕੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ | ਉਨ੍ਹਾਂ ਨੇ ਇਸ ਕਾਨੂੰਨੀ ਜਿੱਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਨੈਤਿਕ ਜਿੱਤ ਦੱਸਿਆ | ਦੱਸਣਯੋਗ ਹੈ ਕਿ ਕੰਚਨਪ੍ਰੀਤ ਕੌਰ ਵਲੋਂ ਸੀਨੀਅਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਪੇਸ਼ ਹੋਏ, ਜਿਨ੍ਹਾਂ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਤੇ ਮੋਹਰ ਲਗਾਈ