15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਤਰਨ ਤਾਰਨ ਦੇ ਅਕਾਲੀ ਆਗੂਆਂ ਵਲੋਂ ਝਬਾਲ ਪਹੁੰਚਣ 'ਤੇ ਕੰਚਨਪ੍ਰੀਤ ਕੌਰ ਦਾ ਕੀਤਾ ਸਨਮਾਨ

ਅਜੀਤ ਡੈਸਕ 20-02-2026
ਝਬਾਲ, 19 ਫਰਵਰੀ (ਸੁਖਦੇਵ ਸਿੰਘ)-ਜ਼ਿਮਨੀ ਚੋਣ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਗਏ ਵੱਖ ਵੱਖ ਕੇਸਾਂ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਮਾਨਤ ਦਿੱਤੇ ਜਾਣ ਤੋਂ ਬਾਅਦ ਕੰਚਨਪ੍ਰੀਤ ਕੌਰ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਝਬਾਲ ਸਥਿਤ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਪਹੁੰਚਣ ਤੋਂ ਪਹਿਲਾਂ ਤਰਨ ਤਾਰਨ ਦੇ ਅਕਾਲੀ ਆਗੂਆਂ ਨੇ ਕੰਚਨਪ੍ਰੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਨਿਰਦੋਸ਼ ਹਨ ਅਤੇ ਉਨ੍ਹਾਂ ਦੇ ਖ਼ਿਲਾਫ਼ ਜ਼ਿਮਨੀ ਚੋਣ ਦੌਰਾਨ ਝੂਠੇ ਕੇਸ ਦਰਜ ਕੀਤੇ ਗਏ | ਅਦਾਲਤ ਵਲੋਂ ਉਨ੍ਹਾਂ ਨੂੰ ਸਾਰੇ ਕੇਸਾਂ ਵਿਚ ਜ਼ਮਾਨਤ ਦੇ ਦਿੱਤੀ ਗਈ ਹੈ ਅਤੇ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਪਹੁੰਚੇ ਹਨ | ਇਸ ਮੌਕੇ ਰਾਮ ਨਾਮਧਾਰੀ, ਤਰਨ ਤਾਰਨ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਗੁਰਿੰਦਰ ਸਿੰਘ ਲਾਡੀ, ਕੌਂਸਲਰ ਮਨੋਜ ਅਗਨੀਹੋਤਰੀ, ਕੌਂਸਲਰ ਪ੍ਰਮਿੰਦਰ ਕੌਰ, ਕੌਂਸਲਰ ਜਸਪ੍ਰੀਤ ਸਿੰਘ, ਬੀਰਇੰਦਰ ਸਿੰਘ, ਸੰਦੀਪ ਕੌਰ, ਦੀਪਕ ਡੋਗਰਾ, ਗਗਨ ਅਫਰੀਦੀ, ਹਰਦੀਪ ਸਿੰਘ, ਸ਼ਿਵ ਕੁਮਾਰ ਸੋਨੂੰ, ਨੀਰਜ ਸ਼ਰਮਾ, ਸੁਖਚੈਨ ਸਿੰਘ ਲਾਟੀ, ਰਾਜੂ ਸਿੰਘ, ਇੰਦਰਜੀਤ ਸਿੰਘ, ਜਸਕੀਰਤ ਸਿੰਘ, ਗਗਨ, ਸੋਨੂੰ ਦੋਦੇ, ਲਾਟੀ ਬਾਬਾ ਆਦਿ ਨੇ ਕੰਚਨਪ੍ਰੀਤ ਕੌਰ ਦਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਪਿੰਡ ਪਾਂਸ਼ਟਾ ਵਿਖੇ ਭੇਦਭਰੇ ਹਾਲਾਤ 'ਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਸਰਪੰਚ ਹਰਬਰਿੰਦਰ ਸਿੰਘ ਦਾ ਪਿੰਡ ਠੱਠੀਆਂ ਮਹੰਤਾਂ ਵਿਖੇ ਹੋਇਆ ਅੰਤਿਮ ਸੰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।