20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਔਰਤ ਲਾਪਤਾ <br/>

ਅਜੀਤ ਡੈਸਕ 24-02-2026
ਤਰਨ ਤਾਰਨ, 23 ਫਰਵਰੀ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਦੇ ਪਿੰਡ ਕਾਜੀਕੋਟ ਦੀ ਰਹਿਣ ਵਾਲੀ ਔਰਤ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਲਾਪਤਾ ਹੋ ਗਈ ਹੈ | ਜਾਣਕਾਰੀ ਦਿੰਦੇ ਹੋੋਏ ਕਾਲਾ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਕਾਜੀਕੋਟ ਨੇ ਥਾਣਾ ਸਿਟੀ ਤਰਨ ਤਾਰਨ ਵਿਖੇ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਸਦੀ ਪਤਨੀ ਰਾਜ ਕੌਰ (40) ਜਿਸਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਉਹ ਘਰੋਂ 22 ਫਰਵਰੀ ਨੂੰ ਸਵੇਰੇ 6 ਵਜੇ ਗਈ ਪਰ ਵਾਪਿਸ ਘਰ ਨਹੀਂ ਮੁੜੀ, ਜਿਸ ਨੂੰ ਬਹੁਤ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕੋਈ ਪਤਾ ਨਹੀਂ ਚੱਲਿਆ | ਉਨ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਐੱਚ.ਓ. ਪਾਸੋਂ ਮੰਗ ਕੀਤੀ ਕਿ ਉਸਦੀ ਪਤਨੀ ਰਾਜ ਕੌਰ ਦੀ ਭਾਲ ਕੀਤੀ ਜਾਵੇ |

ਪਿਛਲੀ ਖ਼ਬਰ ਪਿਸਟਲ ਅਤੇ ਕਾਰਤੂਸ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ 'ਆਪ' ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਚੋਣ ਵਾਅਦਾ ਪੂਰਾ ਕਰਨ ਜਾ ਰਹੀ ਹੈ-ਸਪੀਕਰ ਕੁਲਤਾਰ ਸਿੰਘ ਸੰਧਵਾਂ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।