20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਉਜਵਲਾ ਸਕੀਮ ਤਹਿਤ ਲੋਕਾਂ ਨੂੰ ਮੁਫ਼ਤ ਗੈਸ ਸਿਲੰਡਰ ਦਿਵਾਉਣ ਲਈ ਕੈਂਪ ਲਗਾ ਕੇ ਫਾਰਮ ਭਰੇ <br/>

ਅਜੀਤ ਡੈਸਕ 24-02-2026
ਭਿੱਖੀਵਿੰਡ, 23 ਫਰਵਰੀ (ਬੌਬੀ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਭਾਰਤ ਖਾਸ ਕਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜਿਆਦਾਤਰ ਲੋਕ ਉਹਨਾਂ ਤੋਂ ਵਾਂਝੇ ਹੀ ਰਹਿ ਜਾਂਦੇ ਹਨ, ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦਾ ਕੋਈ ਬੱਚਾ ਪ੍ਰਚਾਰ ਪ੍ਰਸਾਰ ਨਹੀਂ ਕਰਦੀ, ਇਸ ਲਈ ਹੁਣ ਹਲਕਾ ਖੇਮਕਰਨ ਦੇ ਪਿੰਡ-ਪਿੰਡ 'ਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਜਾਣਗੇ, ਤਾਂ ਜੋ ਲੋਕਾਂ ਨੂੰ ਮੁਫ਼ਤ ਗੈਸ ਸਿਲੰਡਰ ਮਿਲ ਸਕੇ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਰੇਲਵੇ ਬੋਰਡ ਦੇ ਮੈਂਬਰ ਸਿਤਾਰਾ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵੱਡੀ ਪੱਧਰ 'ਤੇ ਲੋਕ ਇਨ੍ਹਾਂ ਕੈਂਪਾਂ 'ਚ ਸ਼ਾਮਿਲ ਹੋ ਕੇ ਸੁਵਿਧਾਵਾਂ ਲੈ ਰਹੇ ਹਨ | ਉਨ੍ਹਾਂ ਖਾਸ ਕਰਕੇ ਪਿਛਲੇ ਦਿਨੀਂ ਗੁੰਡਾਗਰਦੀ ਦੀਆਂ ਵੱਡੀਆਂ ਵਾਰਦਾਤਾਂ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ | ਖਾਸ ਕਰਕੇ ਸਾਡੀਆਂ ਧੀਆਂ ਭੈਣਾਂ ਘਰੋਂ ਬਾਹਰ ਨਿਕਲਣ ਨੂੰ ਵੀ ਡਰਦੀਆਂ ਹਨ | ਉਨ੍ਹਾਂ ਭਗਵੰਤ ਮਾਨ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ ਤੇ ਲੋਕ ਹੁਣ ਪੰਜਾਬ ਅੰਦਰ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੀ ਮੀਟਿੰਗ <br/> ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਅਧੀਨ 28 ਦੀ ਬਰਨਾਲਾ ਰੈਲੀ ਸੰਬੰਧੀ ਮੀਟਿੰਗਾਂ ਦਾ ਦੌਰ ਜਾਰੀ-ਪਲਾਸੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।