02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਖਡੂਰ ਸਾਹਿਬ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੇਜ਼, ਅਕਾਲੀ ਦਲ ਬੂਥ ਪੱਧਰ ਤੱਕ ਬਣਾਏਗਾ ਆਪਣੀ ਪਕੜ-ਬ੍ਰਹਮਪੁਰਾ <br/>

ਅਜੀਤ ਡੈਸਕ 06-03-2026
ਗੋਇੰਦਵਾਲ ਸਾਹਿਬ, 5 ਮਾਰਚ (ਸਕੱਤਰ ਸਿੰਘ ਅਟਵਾਲ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿਚ ਪਾਰਟੀ ਦੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਗਈ ਹੈ | ਗੋੋਇੰਦਵਾਲ ਸਾਹਿਬ ਵਿਚ ਪਾਰਟੀ ਦੀ ਸਥਾਨਕ ਟੀਮ ਨਾਲ ਮੀਟਿੰਗ ਕਰਦੇ ਹੋਏ ਬ੍ਰਹਮਪੁਰਾ ਨੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਤਰ੍ਹਾਂ ਦੀਆਂ ਵਰਕਰ ਮਿਲਣੀਆਂ ਦਾ ਸਿਲਸਿਲਾ ਹੋਰ ਵੀ ਤੇਜ਼ ਕੀਤਾ ਜਾਵੇਗਾ ਤਾਂ ਜੋ ਹਰ ਬੂਥ 'ਤੇ ਪਾਰਟੀ ਨੂੰ ਮਜ਼ਬੂਤ ਬਣਾਇਆ ਜਾ ਸਕੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਬਲਾਕ ਸੰਮਤੀ ਚੋਣਾਂ ਦੌਰਾਨ ਪਾਰਟੀ ਦਾ ਵਧੀਆ ਪ੍ਰਦਰਸ਼ਨ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਜਨਤਾ ਦਾ ਭਰੋਸਾ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ | ਇਸ ਮੌਕੇ ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸੁਖਬੀਰ ਸਿੰਘ ਫੌਜੀ, ਮੋਹਨ ਸਿੰਘ ਮੈਂਬਰ ਪੰਚਾਇਤ, ਤਰਸੇਮ ਸਿੰਘ ਸੇਵਾਮੁਕਤ ਏ.ਐੱਸ.ਆਈ), ਦਲਜੀਤ ਸਿੰਘ ਵਿਰਕ, ਮੱਸਾ ਸਿੰਘ, ਬਲਕਾਰ ਸਿੰਘ ਬਾਰਾ, ਰਜਿੰਦਰ ਸਿੰਘ ਫੌਜੀ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਵਲੋਂ ਸਿੱਖ ਕੌਂਮ ਨੂੰ ਏਕੇ ਦੀ ਅਪੀਲ, ਸਿੱਖ ਸੰਸਥਾਵਾਂ ਨੂੰ ਆਪਸੀ ਮਤਭੇਦ ਛੱਡ ਸੰਗਠਿਤ... ਅਗਲੀ ਖ਼ਬਰ ਪਿੰਡ ਢੋਟੀਆਂ ਵਿਖੇ ਹੋਲੇ ਮਹੱਲੇ ਮੌਕੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।