01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ 'ਮੇਰਾ ਯੁਵਾ ਭਾਰਤ' ਨੇ ਕਰਵਾਈ 'ਅਸਮਿਤਾ ਲੀਗ' ਵੱਡੀ ਗਿਣਤੀ ਵਿਚ ਲੜਕੀਆਂ ਨੇ ਅਥਲੈਟਿਕਸ ਮੁਕਾਬਲਿਆਂ 'ਚ ਉਤਸ਼ਾਹ ਨਾਲ ਭਾਗ ਲਿਆ <br/>

ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਈ ਗਈ ਅਸਮਿਤਾ ਲੀਗ ਮੌਕੇ ਭਾਗ ਲੈਂਦੀਆਂ ਵਿਦਿਆਰਥਣਾਂ ਅਤੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਅਤੇ ਪਿ੍ੰਸੀਪਲ ਮੈਡਮ ਗੁਰਿੰਦਰ ਕੌਰ ਸਾਬਕਾ ਪਿ੍ੰਸੀਪਲ ਖਾਲਸਾ ਸਕੂਲ | <br/> 09-03-2026
ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ 'ਮੇਰਾ ਯੁਵਾ ਭਾਰਤ' ਤਰਨ ਤਾਰਨ ਵਲੋਂ 'ਖੇਲੋ ਇੰਡੀਆ' ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਚ 'ਅਸਮਿਤਾ ਲੀਗ' ਕਰਵਾਈ ਗਈ | ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਪ੍ਰੋਤਸਾਹਿਤ ਕਰਨਾ ਸੀ | ਮੈਡਮ ਗੁਰਿੰਦਰ ਕੌਰ ਸਾਬਕਾ ਪਿ੍ੰਸੀਪਲ ਖਾਲਸਾ ਸਕੂਲ ਨੇ ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਵਿਚ ਸਮਾਜ ਦੇ ਹਰੇਕ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਹਿਲਾਵਾਂ ਨੂੰ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣਨ ਲਈ ਪ੍ਰੇਰਿਤ ਕੀਤਾ | ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਹੈ ਅਤੇ ਖੇਡਾਂ ਮਹਿਲਾਵਾਂ ਦੇ ਆਤਮਵਿਸ਼ਵਾਸ ਅਤੇ ਸਸ਼ਕਤੀਕਰਨ ਨੂੰ ਮਜ਼ਬੂਤ ਕਰਦੀਆਂ ਹਨ | ਜ਼ਿਲ੍ਹਾ ਖੇਡ ਅਫਸਰ ਮੈਡਮ ਸਤਵੰਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਮਹਿਲਾ ਸ਼ਕਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਲੜਕੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ ਵਰਗੇ ਐਥਲੈਟਿਕਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਕੋਚ ਸੁਖਜੀਤ ਕੌਰ, ਕੰਵਲਜੀਤ ਕੌਰ, ਰਣਜੀਤ ਸਿੰਘ ਅਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪ੍ਰਕਾਰ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੇ ਪੰਜਾਬ ਪੈਨਸ਼ਨਰ ਯੂਨੀਅਨ (ਏਟਕ) ਵਲੋਂ ਸ਼ਹਿਰ ਪੱਟੀ ਵਿਖੇ ਰੋਹ ਭਰਪੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।