02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਵਿਖੇ ਕਿਸਾਨ ਮੇਲਾ 10 ਨੂੰ- ਡਾ. ਪਰਵਿੰਦਰ ਸਿੰਘ <br/>

ਅਜੀਤ ਡੈਸਕ 09-03-2026
ਖਡੂਰ ਸਾਹਿਬ, 8 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਅਤੇ ਬੀਜ ਫਾਰਮ ਉਸਮਾ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਅੰਮਿ੍ਤਸਰ ਵਲੋਂ ਮਿਤੀ 10 ਮਾਰਚ ਦਿਨ ਮੰਗਲਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਣ ਬਚਾਓ' ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ | ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਵਿਭਾਗ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੇਲੇ ਦੌਰਾਨ ਸਾਉਣੀ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੇ ਸੁਧਰੇ ਬੀਜ, ਫ਼ਲਦਾਰ ਬੂਟੇ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜ਼ਾਂ ਦੀਆਂ ਕਿੱਟਾਂ ਵੀ ਮਿਲਣਗੀਆਂ |

ਪਿਛਲੀ ਖ਼ਬਰ ਬਜਟ ਵਿਚ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ-ਮਾ. ਸਤਵਿੰਦਰ ਸਿੰਘ ਅਗਲੀ ਖ਼ਬਰ ਪੰਜਾਬੀਆਂ ਦੀਆਂ ਅੱਖਾਂ 'ਚ ਘੱਟਾ ਪਾਉਣ ਵਾਲਾ ਬਜਟ, ਵਿਕਾਸ ਦੇ ਨਾਂਅ 'ਤੇ ਜ਼ੀਰੋ ਅਤੇ ਪ੍ਰਚਾਰ 'ਤੇ ਕਰੋੜਾਂ ਰੋੜਨ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।