02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬ੍ਰਹਮਪੁਰਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਸਾਈਕਲ <br/>

ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਤੇ ਭੁਪਿੰਦਰ ਸਿੰਘ ਯੂਐਸਏ ਵਿਦਿਆਰਥੀਆਂ ਨੂੰ ਸਾਈਕਲ ਵੰਡਣ ਮੌਕੇ ਗੱਲਬਾਤ ਕਰਦੇ ਹੋਏ | ਤਸਵੀਰ: ਬਲਵਿੰਦਰ ਚੋਹਲਾ <br/> 09-03-2026
ਚੋਹਲਾ ਸਾਹਿਬ, 8 ਮਾਰਚ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ (ਯੂ.ਐਸ.ਏ.) ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਕੈਲੀਫੋਰਨੀਆ ਯੂਨੀਵਰਸਿਟੀ ਸਟੇਟ ਸੈਕਰਾਮੈਂਟ ਦਾ ਵਿਦਿਆਰਥੀਆ ਨੂੰ ਦਿੱਤੀ ਜਾ ਰਹੀ ਸਾਈਕਲ ਸਹੂਲਤ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸ੍ਰੀ ਚੋਹਲਾ ਸਾਹਿਬ ਅਤੇ ਪਿੰਡ ਘੜਕਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸਾਈਕਲਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ | ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ ਹਨ | ਇਹ ਸਹੂਲਤ ਭੁਪਿੰਦਰ ਸਿੰਘ (ਯੂ.ਐਸ.ਏ.) ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਵਲੋਂ ਆਪਣੀ ਕਿਰਤ-ਕਮਾਈ ਵਿਚੋਂ ਦਸਵੰਧ ਦੇ ਰੂਪ ਵਿਚ ਪ੍ਰਦਾਨ ਕੀਤੀ ਗਈ ਹੈ | ਇਸ ਮੌਕੇ ਸਾਈਕਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਵੀ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਗਰਮੀ ਜਾਂ ਠੰਢ ਦੇ ਮੌਸਮ ਵਿਚ ਸਕੂਲ ਤੱਕ ਪੈਦਲ ਜਾਣ ਵਿਚ ਕਾਫ਼ੀ ਦਿੱਕਤ ਆਉਂਦੀ ਸੀ ਅਤੇ ਕਈ ਵਾਰ ਦੇਰ ਹੋ ਜਾਣ ਜਾਂ ਸਕੂਲ ਤੋਂ ਛੁੱਟੀ ਕਰਨੀ ਪੈਂਦੀ ਸੀ | ਹੁਣ ਸਾਈਕਲ ਮਿਲਣ ਨਾਲ ਉਨ੍ਹਾਂ ਲਈ ਸਕੂਲ ਆਉਣਾ-ਜਾਣਾ ਕਾਫ਼ੀ ਆਸਾਨ ਹੋ ਜਾਵੇਗਾ | ਬ੍ਰਹਮਪੁਰਾ ਅਤੇ ਸ਼ੇਖ ਨੇ ਇਸ ਮੌਕੇ ਭੁਪਿੰਦਰ ਸਿੰਘ (ਯੂ.ਐਸ.ਏ.), ਸਿੱਖ ਸਟੂਡੈਂਟ ਐਸੋਸੀਏਸ਼ਨ ਕੈਲੀਫੋਰਨੀਆ ਯੂਨੀਵਰਸਿਟੀ ਸਟੇਟ ਸੈਕਰਾਮੈਂਟ ਅਤੇ ਉਨ੍ਹਾਂ ਦੇ ਸਾਥੀਆਂ ਸਾਬਕਾ ਸਰਪੰਚ ਏਕਮਕਾਰ ਸਿੰਘ, ਹਰਿੰਦਰ ਸਿੰਘ (ਕੈਨੇਡਾ), ਬਲਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜਸਕਰਨ ਸਿੰਘ ਦਾ ਹਾਰਦਿਕ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਮਾਜਿਕ ਜਿੰਮੇਵਾਰੀ ਨਿਭਾਉਂਦੇ ਹੋਏ ਇਸ ਤਰ੍ਹਾਂ ਦੇ ਉਪਰਾਲੇ ਹੋਰ ਲੋਕਾਂ ਲਈ ਵੀ ਪ੍ਰੇਰਣਾ ਸਾਬਤ ਹੁੰਦੇ ਹਨ | ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਹਰਜਿੰਦਰ ਸਿੰਘ ਬਾਦਸ਼ਾਹ, ਸੁਖਦੇਵ ਸਿੰਘ ਆੜ੍ਹਤੀਆ, ਡਾ. ਜਤਿੰਦਰ ਸਿੰਘ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰ, ਕੁਰਿੰਦਰ ਸਿੰਘ ਚੋਹਲਾ ਖ਼ੁਰਦ ਸਮੇਤ ਹੋਰ ਸਰਕਾਰੀ ਸਕੂਲ ਬ੍ਰਹਮਪੁਰਾ ਤੋਂ ਸਕੂਲ ਸਟਾਫ਼ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਚੇਲਾ ਦੀ ਪੰਚਾਇਤ ਵਲੋਂ ਕਿਸਾਨ ਨਾਲ ਜੇ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ-ਕਿਸਾਨ ਆਗੂ <br/> ਅਗਲੀ ਖ਼ਬਰ ਕਰਿਆਨਾ ਸਟੋਰ ਦੇ ਬਾਹਰ ਖੜ੍ਹਾ ਮੋਟਰਸਾਈਲ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।