17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਹਿਲਵਾਨ ਜੱਸਾ ਪੱਟੀ ਦੀ ਅਗਵਾਈ ਵਿਚ 'ਟੀਮ ਜੱਸਾ ਪੱਟੀ' ਵਲੋਂ ਤਰਨ ਤਾਰਨ ਤੋਂ ਖਡੂਰ ਸਾਹਿਬ ਤੱਕ ਕੱਢਿਆ ਜਾਗਿ੍ਤੀ ਮਾਰਚ <br/>

ਤਰਨ ਤਾਰਨ ਤੋਂ ਸ਼ੁਰੂ ਕੀਤੇ ਗਏ ਜਾਗਿ੍ਤੀ ਮਾਰਚ ਦੌਰਾਨ ਵੱਖ-ਵੱਖ ਥਾਵਾਂ 'ਤੇ ਪਹਿਲਵਾਨ ਜੱਸਾ ਪੱਟੀ ਦਾ ਸਵਾਗਤ ਕਰਦੇ ਹੋਏ ਹਲਕਾ ਖਡੂਰ ਸਾਹਿਬ ਦੇ ਨਿਵਾਸੀ | <br/> 10-03-2026
ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)-ਦੇਸ਼-ਵਿਦੇਸ਼ ਵਿਚ ਕੁਸ਼ਤੀ ਦੇ ਖੇਤਰ ਵਿਚ ਵੱਡਾ ਨਾਮਣਾ ਖੱਟਣ ਵਾਲੇ ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਤੋਂ ਬਾਅਦ ਸਮਾਜ ਵਿਚ ਪੈਦਾ ਹੋਈਆਂ ਕੁਰੀਤੀਆਂ ਅਤੇ ਨਸ਼ਾ ਗ੍ਰਸਤ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੇ ਨਾਲ-ਨਾਲ ਲੋਕ ਸੇਵਾ ਨੂੰ ਸਮਰਪਿਤ 'ਟੀਮ ਜੱਸਾ ਪੱਟੀ' ਦਾ ਗਠਨ ਕੀਤਾ ਗਿਆ ਹੈ | ਸੋਮਵਾਰ ਨੂੰ ਪਿੰਡ ਪਿੱਦੀ ਵਿਖੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਇਕੱਤਰ ਹੋ ਕੇ ਪਹਿਲਵਾਨ ਜੱਸਾ ਪੱਟੀ ਦੀ ਅਗਵਾਈ ਵਿਚ ਟੀਮ ਜੱਸਾ ਪੱਟੀ ਦੇ ਸੈਂਕੜੇ ਮੈਂਬਰਾਂ ਨੇ ਇਕ ਜਾਗਿ੍ਤੀ ਮਾਰਚ ਕੱਢਿਆ | ਇਸ ਜਾਗਿ੍ਤੀ ਮਾਰਚ ਵਿਚ 600 ਦੇ ਕਰੀਬ ਗੱਡੀਆਂ ਦਾ ਕਾਫ਼ਲਾ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ ਪਹੁੰਚਿਆ | ਇਸ ਤੋਂ ਬਾਅਦ ਇਹ ਮਾਰਚ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਮਾਪਿਤ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਪਹਿਲਵਾਨ ਜੱਸਾ ਪੱਟੀ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਜੋੜ ਕੇ ਸਿੱਖ ਅਤੇ ਦਲੇਰ ਯੋਧੇ ਬਣਾਉਣਾ ਉਨ੍ਹਾਂ ਦੀ ਟੀਮ ਦਾ ਮੁੱਖ ਮਕਸਦ ਹੈ | ਉਨ੍ਹਾਂ ਕਿਹਾ ਕਿ ਮਾਝੇ ਦੀ ਧਰਤੀ 'ਤੇ ਗੁਰੂ ਸਾਹਿਬਾਨਾਂ ਨੇ ਵੱਖ-ਵੱਖ ਥਾਵਾਂ 'ਤੇ ਚਰਨ ਪਾ ਕੇ ਭਾਗ ਲਾਏ ਹਨ ਅਤੇ ਕੌਮ ਦਾ ਮੁੱਢ ਬੰਨ੍ਹਣ ਤੇ ਕੌਮ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੁਰਬਾਨੀ ਦੇਣ ਵਾਲੇ ਵੱਡੇ ਯੋਧਿਆਂ ਦੀ ਜਨਮ ਭੂਮੀ ਵੀ ਹੈ, ਪਰ ਹੁਣ ਲੋਕਾਂ ਵਲੋਂ ਆਪਣੀ ਜਾਇਦਾਦ ਬਣਾਉਣ ਲਈ ਹੱਥਕੰਡਾ ਅਪਣਾਅ ਕੇ ਨਸ਼ੇ ਦੇ ਕਾਰੋਬਾਰ ਕਰਕੇ ਨੌਜਵਾਨੀ ਪੀੜੀ ਨੂੰ ਤਬਾਹ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪਿੰਡਾਂ ਦੇ ਪਿੰਡ ਨਸ਼ੇ ਦੀ ਦਲਦਲ ਵਿਚ ਧੱਕੇ ਹੋਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਗੈਂਗਸਟਰ ਕੁਝ ਪੈਸਿਆਂ ਦਾ ਲਾਲਚ ਦੇ ਕੇ ਸ਼ੂਟਰ ਬਣਾ ਰਹੇ ਹਨ ਅਤੇ ਫਿਰੌਤੀਆਂ ਨਾ ਦੇਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੀ ਅਸਫ਼ਲ ਦਿਖਾਈ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਰੋਕ ਕੇ ਮੁੱਖ ਧਾਰਾ ਵਿਚ ਲਿਆਉਣ ਤੋਂ ਇਲਾਵਾ ਹੋਰ ਸਮਾਜਿਕ ਕੰਮਾਂ ਲਈ ਮੈਦਾਨ ਵਿਚ ਨਿੱਤਰਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 50 ਦੇ ਕਰੀਬ ਨੌਜਵਾਨਾਂ ਨੇ ਨਸ਼ੇ ਨੂੰ ਛੱਡ ਕੇ ਮੁੱਖ ਧਾਰਾ ਵਿਚ ਸ਼ਾਮਿਲ ਹੋਣ ਦਾ ਪ੍ਰਣ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਟੀਮ ਵਲੋਂ ਹਲਕਾ ਖਡੂਰ ਸਾਹਿਬ ਦੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਇਲਾਜ ਕਰਵਾਉਣ, ਬੱਚਿਆਂ ਦੀਆਂ ਫ਼ੀਸਾਂ ਦੇਣ ਅਤੇ ਉਨ੍ਹਾਂ ਦੀ ਮਾਲੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਕਿ ਖ਼ੁਦ ਨਹੀਂ ਕਰ ਸਕਦੇ | ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਇਕ ਖੇਡ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਤਹਿਤ ਨੈਸ਼ਨਲ ਪੱਧਰ ਦੇ ਮੁਕਾਬਲੇ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ 25 ਮਾਰਚ ਨੂੰ ਰੈਸਲਰ ਪੰਜਾਬ ਦੇ ਨਾਂਅ 'ਤੇ ਇਕ ਵੱਡਾ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉਚ ਕੋਟੀ ਦੇ ਖਿਡਾਰੀ ਹਿੱਸਾ ਲੈਣਗੇ | ਉਨ੍ਹਾਂ ਲੋਕਾਂ ਨੂੰ 'ਟੀਮ ਜੱਸਾ ਪੱਟੀ' ਨਾਲ ਜੁੜਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਫੂਡ ਸੇਫ਼ਟੀ ਅਫ਼ਸਰ ਸਾਕਸ਼ੀ ਖੋਸਲਾ ਵਲੋਂ ਖਾਣ-ਪੀਣ ਵਾਲੀਆਂ ਰੇਹੜੀਆਂ ਤੋਂ ਸੈਂਪਲ ਭਰੇ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਡਵੀਜ਼ਨ ਪੱਧਰ 'ਤੇ ਰੋਸ ਰੈਲੀਆਂ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।