29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੋਗਾ 'ਚ ਭਾਜਪਾ ਦੀ ਹੋ ਰਹੀ ਰੈਲੀ ਸੰਬੰਧੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤਾ ਪਾਰਟੀ ਵਰਕਰਾਂ ਨੂੰ ਲਾਮਬੰਦ <br/>

ਮੋਗਾ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ | ਅਜੀਤ ਤਸਵੀਰ <br/> 11-03-2026
ਤਰਨ ਤਾਰਨ, 10 ਮਾਰਚ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਆਉਣ ਵਾਲੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਸਰਕਲ ਪ੍ਰਧਾਨ ਨਰਿੰਦਰ ਸਿੰਘ ਦੇ ਗ੍ਰਹਿ ਪਿੰਡ ਕੱਲਾ ਵਿਖੇ ਜ਼ਿਲ੍ਹਾ ਸਕੱਤਰ ਹਰਮਨਜੀਤ ਸਿੰਘ ਦੀ ਮਿਹਨਤ ਸਦਕਾ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਦੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੂੰ ਮੀਟਿੰਗ ਦੌਰਾਨ ਲਾਮਬੰਦ ਕੀਤਾ ਗਿਆ | ਮੀਟਿੰਗ ਦੌਰਾਨ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵੱਖ-ਵੱਖ ਇਲਾਕਿਆਂ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ | ਹਰਜੀਤ ਸਿੰਘ ਸੰਧੂ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਅਤੇ ਭਰੋਸਾ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਗਾ ਵਿਚ 14 ਮਾਰਚ ਨੂੰ ਹੋਣ ਵਾਲੀ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ ਅਤੇ ਇਸ ਰੈਲੀ ਵਿਚ ਤਰਨ ਤਾਰਨ ਜ਼ਿਲ੍ਹੇ ਤੋਂ ਵੀ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਸ਼ਿਰਕਤ ਕਰਨਗੇ | ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਵਰਕਰਾਂ ਅਤੇ ਸਮਰਥਕਾਂ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਮੋਗਾ ਰੈਲੀ ਵਿਚ ਲਿਜਾਣ ਲਈ ਯਤਨ ਕਰਨ | ਇਸ ਮੌਕੇ ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਐੱਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂਈ, ਅੰਸ਼ਦੀਪ ਸਿੰਘ, ਮਨਜਿੰਦਰ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ ਆਦਿ ਪਾਰਟੀ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਭੁੱਚਰ ਕਲਾਂ ਵਿਖੇ ਧਰਮੀ ਫ਼ੌਜੀ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਸਰਪੰਚ ਬਦੇਸ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।