15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਬ੍ਰਹਮਪੁਰਾ ਵਲੋਂ ਅਕਾਲੀ ਦਲ ਵਰਕਰ ਮਿਲਣੀਆਂ <br/>

ਅਜੀਤ ਡੈਸਕ 31-03-2026
ਖਡੂਰ ਸਾਹਿਬ, 30 ਮਾਰਚ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਵਰਕਰ ਮਿਲਣੀਆਂ ਦੀ ਲੜੀ ਲਗਾਤਾਰ ਜਾਰੀ ਹੈ | ਇਸ ਤਹਿਤ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਮੰਡਾਲਾ ਵਿਖੇ ਪਰਮਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਬ੍ਰਹਮਪੁਰਾ ਨੇ ਦੱਸਿਆ ਕਿ ਹੁਣ ਤੱਕ ਹਲਕਾ ਖਡੂਰ ਸਾਹਿਬ ਦੇ ਲਗਪਗ 60 ਪਿੰਡਾਂ ਵਿਚ ਵਰਕਰ ਮਿਲਣੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ | ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ, ਜਿਸ ਦਾ ਕੰਟਰੋਲ ਪੰਜਾਬ ਦੇ ਲੋਕਾਂ ਕੋਲ ਹੈ, ਜਦਕਿ ਹੋਰ ਪਾਰਟੀਆਂ ਦਾ ਨਿਰਣੇ ਕੇਂਦਰ ਦਿੱਲੀ ਵਿਚ ਹੈ | ਇਸ ਮੌਕੇ ਮੇਜਰ ਸਿੰਘ, ਜਸਬੀਰ ਸਿੰਘ, ਦਿਲਬਾਗ਼ ਸਿੰਘ ਨੰਬਰਦਾਰ, ਹਰਜੋਤ ਸਿੰਘ, ਦਲਬੀਰ ਸਿੰਘ, ਹਰਕੀਰਤ ਸਿੰਘ, ਸੁਖਦੇਵ ਸਿੰਘ, ਦਰਬਾਰਾ ਸਿੰਘ, ਕੁਲਬੀਰ ਸਿੰਘ, ਲਖਬੀਰ ਸਿੰਘ, ਦਵਿੰਦਰ ਸਿੰਘ ਮੈਂਬਰ ਪੰਚਾਇਤ, ਅਜੀਤ ਸਿੰਘ, ਲਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਸਬਾ ਹਰੀਕੇ ਪੱਤਣ ਨੂੰ ਸਾਫ਼-ਸੁਥਰਾ ਰੱਖਣ ਲਈ ਹਰੀਕੇ ਪੱਤਣ ਪੰਚਾਇਤ ਵਲੋਂ ਉਪਰਾਲਾ ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਦੀ ਜਸਮੀਨ ਕੌਰ ਨੂੰ ਪੰਜਾਬ ਦੀ ਧੀ ਐਵਾਰਡ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।