25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਥਾਰ ਚਾਲਕ ਵਲੋਂ ਮੋਟਰਸਾਈਕਲ 'ਚ ਟੱਕਰ ਮਾਰਨ 'ਤੇ ਇਕ ਦੀ ਮੌਤ, ਦੂਜਾ ਜ਼ਖ਼ਮੀ

ਅਜੀਤ ਡੈਸਕ 02-04-2026
ਤਰਨ ਤਾਰਨ, 1 ਅਪ੍ਰੈਲ (ਹਰਿੰਦਰ ਸਿੰਘ)-ਝਬਾਲ ਬਾਈਪਾਸ ਸਥਿਤ ਮੋਟਰਸਾਈਕਲ 'ਤੇ ਖੜ੍ਹੇ 2 ਨੌਜਵਾਨਾਂ ਨੂੰ ਇਕ ਥਾਰ ਕਾਰ ਚਾਲਕ ਵਿਅਕਤੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਅੰਮਿ੍ਤਸਰ ਵਿਖੇ ਰੈਫਰ ਕਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ਚੰਬਾ ਕਲਾਂ ਨੇ ਦੱਸਿਆ ਕਿ ਉਸ ਦਾ ਭਤੀਜਾ ਜਗਜੀਤ ਸਿੰਘ ਵਾਸੀ ਚੰਬਾ ਕਲਾਂ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਹੈ | ਦੇਰ ਸ਼ਾਮ ਉਹ ਅਤੇ ਉਸ ਦਾ ਦੋਸਤ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 17 ਪੀ. 9653 'ਤੇ ਝਬਾਲ ਬਾਈਪਾਸ ਵਿਖੇ ਖੜ੍ਹੇ ਸੀ | ਇਸੇ ਦੌਰਾਨ ਇਕ ਥਾਰ ਨੰਬਰ ਪੀ.ਬੀ. 46 ਏ.ਜੇ. 3089 ਦੇ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਜਗਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸੇ ਦੌਰਾਨ ਨਜ਼ਦੀਕ ਖੜ੍ਹੀ ਇਕ ਕਾਰ ਵੀ ਇਸ ਦੁਰਘਟਨਾ ਦੀ ਚਪੇਟ ਵਿਚ ਆ ਗਈ | ਐਸ.ਐਚ.ਓ. ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਥਾਰ ਚਾਲਕ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬਿਨਾਂ ਦਵਾਈਆਂ ਤੋਂ ਚੱਲ ਰਿਹੈ ਹੈਲਥ ਐਂਡ ਵੈੱਲਨੈੱਸ ਸੈਂਟਰ ਕੋਟ ਧਰਮ ਚੰਦ ਕਲਾਂ ਅਗਲੀ ਖ਼ਬਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਥਾਣਾ ਖਾਲੜਾ ਦਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।