25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼ੂਗਰ ਮਿੱਲ ਦੇ ਅਧਿਕਾਰੀ ਨੂੰ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਅਜੀਤ ਡੈਸਕ 02-04-2026
ਤਰਨ ਤਾਰਨ, 1 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਰਾਣਾ ਸ਼ੂਗਰ ਮਿੱਲ ਲੌਹੁਕਾ ਵਿਖੇ ਇਕ ਵਿਅਕਤੀ ਸਮੇਤ 4 ਅਣਪਛਾਤੇ ਵਿਅਕਤੀਆਂ ਵਲੋਂ ਜਬਰਦਸਤੀ ਅੰਦਰ ਵੜ ਕੇ ਮਿੱਲ ਦੇ ਅਧਿਕਾਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਪੱਟੀ ਵਿਖੇ ਗੁਰਜਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਰਾਣਾ ਸ਼ੂਗਰ ਮਿੱਲ ਪਿੰਡ ਲੌਹੁਕਾ ਜ਼ਿਲ੍ਹਾ ਤਰਨ ਤਾਰਨ ਵਿਖੇ ਅਧਿਾਕਰੀ ਵਜੋਂ ਤਾਇਨਾਤ ਹੈ, ਜਿਥੇ 30 ਮਾਰਚ ਨੂੰ ਨਵਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਘਰਿਆਲਾ ਸਮੇਤ 4 ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਵਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਚਾਰ ਲੇਬਰ ਕੋਡ ਲਾਗੂ ਕਰਨ ਖਿਲਾਫ਼ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ <br/> ਅਗਲੀ ਖ਼ਬਰ ਬਿਨਾਂ ਦਵਾਈਆਂ ਤੋਂ ਚੱਲ ਰਿਹੈ ਹੈਲਥ ਐਂਡ ਵੈੱਲਨੈੱਸ ਸੈਂਟਰ ਕੋਟ ਧਰਮ ਚੰਦ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।