25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ <br/> ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਦਿਨ ਗੁਰਮਤਿ ਸਮਾਗਮ ਗੁਰਦੁਆਰਾ ਲਕੀਰ ਸਾਹਿਬ ਵਿਖੇ ਕਰਵਾਏ

ਗੁਰਦੁਆਰਾ ਲਕੀਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਰਾਗੀ ਜਥਾ | (ਸੱਜੇ) ਕਥਾ ਕਰਦੇ ਹੋਏ ਕਥਾਵਾਚਕ ਗਿਆਨੀ ਗੁਰਬਚਨ ਸਿੰਘ ਕਲਸੀਆਂ | ਤਸਵੀਰਾਂ:ਗੁਰਪ੍ਰੀਤ ਸਿੰਘ ਲਵਲੀ <br/> 02-04-2026
ਤਰਨ ਤਾਰਨ, 1 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ 463ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੇ ਪਹਿਲੇ ਦਿਨ ਦੇ ਕਥਾ ਕੀਰਤਨ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਾਹਿਬ, ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਲਕੀਰ ਸਾਹਿਬ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ ਕਰਵਾਏ ਗਏ | ਗੁਰਮਤਿ ਸਮਾਗਮਾਂ 'ਚ ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਗਿਆਨੀ ਗੁਰਬਚਨ ਸਿੰਘ ਕਲਸੀਆਂ ਕਥਾਵਾਚਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਨਿਸ਼ਾਨ ਸਿੰਘ ਤਰਨ ਤਾਰਨ ਅਤੇ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਆਦਿ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਸਮਾਗਮਾਂ ਦੀ ਸਫਲਤਾਂ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਾਹਿਬ ਦੇ ਜਤਿੰਦਰ ਸਿੰਘ ਨਾਗਪਾਲ, ਰਵਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਲੈਕਚਰਾਰ ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਸੁਖਦੀਪ ਸਿੰਘ ਜੌਨੀ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਵਿੱਕੀ, ਸਰਬਜੀਤ ਸਿੰਘ ਪਨੇਸਰ, ਕਰਨਜੀਤ ਸਿੰਘ ਰਾਜੂ, ਬਲਬੀਰ ਸਿੰਘ ਵਿੱਕੀ, ਗੁਨਦੀਪ ਸਿੰਘ, ਹਰਸਿਮਰਨ ਸਿੰਘ, ਅਰਵਿੰਦਰ ਸਿੰਘ ਮੌਜੀ, ਨਵਨੀਨ ਸਿੰਘ ਨਵੀ, ਮਨਦੀਪ ਸਿੰਘ ਮਨੀ, ਅਮਰਜੀਤ ਸਿੰਘ ਆਦਿ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ | ਇਨ੍ਹਾਂ ਸਮਾਗਮਾਂ ਦੀ ਸਫਲਤਾ ਵਾਸਤੇ ਗੁਰਦੁਆਰਾ ਲਕੀਰ ਸਾਹਿਬ ਦੇ ਮੁੱਖ ਸੇਵਾਦਾਰ ਜਸਵੰਤ ਸਿੰਘ ਪੱਡਾ, ਮੈਨੇਜਰ ਬਖਸ਼ੀਸ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਅਨੋਖ ਸਿੰਘ, ਬਾਬਾ ਦੀਪ ਸਿੰਘ ਨੌਜਵਾਨ ਸੇਵਕ ਸਭਾ ਗੁਰਦੁਆਰਾ ਲਕੀਰ ਸਾਹਿਬ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਨਿਭਾਈ | ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਸਮਾਪਤੀ ਤੇ ਆਤਿਸ਼ਬਾਜ਼ੀ ਚਲਾਈ ਗਈ |
ਪਿਛਲੀ ਖ਼ਬਰ ਸੇਂਟ ਸੋਂਲਜਰ ਡਿਵਾਇਨ ਪਬਲਿਕ ਸਕੂਲ ਵੇਈਾਪੂੲੀਂ ਵਲੋਂ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਚਾਰ ਲੇਬਰ ਕੋਡ ਲਾਗੂ ਕਰਨ ਖਿਲਾਫ਼ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।