25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਚਾਰੇ ਲੇਬਰ ਕੋਡ ਵਾਪਸ ਲਵੋ-ਟੀਚਰਜ਼ ਯੂਨੀਅਨ ਭਾਜਪਾ ਸਰਕਾਰ ਪੂਰੀ ਤਰ੍ਹਾਂ ਕਾਰਪੋਰੇਟ ਪੱਖੀ-ਅੰਮਿ੍ਤਪਾਲ ਸਿੰਘ <br/>

ਅਜੀਤ ਡੈਸਕ 02-04-2026
ਤਰਨ ਤਾਰਨ, 1 ਅਪ੍ਰੈਲ (ਇਕਬਾਲ ਸਿੰਘ ਸੋਢੀ)-ਅੱਜ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸੱਦੇ 'ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਗੁਰਪ੍ਰੀਤ ਸਿੰਘ ਮਾੜੀਮੇਘਾ, ਕਾਰਜ ਸਿੰਘ ਕੈਰੋਂ, ਅੰਮਿ੍ਤਪਾਲ ਸਿੰਘ ਬਾਕੀਪੁਰ ਤੇ ਬਲਜੀਤ ਸਿੰਘ ਟੌਮ ਵਲੋਂ ਅਗਵਾਈ ਕਰਦਿਆਂ ਕਈ ਸਕੂਲਾਂ ਵਿਚ ਨਵੇਂ ਲਾਗੂ ਕੀਤੇ ਚਾਰਾਂ ਲੇਬਰ ਕੋਡਾਂ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਅੰਮਿ੍ਤਪਾਲ ਸਿੰਘ ਬਾਕੀਪੁਰ ਤੇ ਬਲਜੀਤ ਸਿੰਘ ਟੌਮ ਨੇ ਕਿਹਾ ਕਿ ਕੇਂਦਰ ਦੀ ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਚਾਰ ਲੇਬਰ ਕੋਡ ਲਾਗੂ ਕੀਤੇ ਹਨ, ਉਹ ਸਾਰੇ ਦੇ ਸਾਰੇ ਮਜ਼ਦੂਰ, ਮੁਲਾਜ਼ਮ ਅਤੇ ਮਿਹਨਤਕਸ਼ ਵਰਗ ਦੇ ਵਿਰੁੱਧ ਹਨ | ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਮਜ਼ਦੂਰਾਂ ਮੁਲਾਜ਼ਮਾਂ ਦੀ ਕੋਈ ਸੇਵਾ ਸੁਰੱਖਿਆ ਨਹੀਂ ਰਹੇਗੀ | ਉਨ੍ਹਾਂ ਨੂੰ ਜਦੋਂ ਮਰਜ਼ੀ ਨੌਕਰੀ 'ਚੋਂ ਕੱਢ ਦਿੱਤਾ ਜਾਵੇਗਾ ਅਤੇ ਉਹ ਕੁਝ ਨਹੀਂ ਕਰ ਸਕਣਗੇ | ਇਸੇ ਤਰ੍ਹਾਂ ਇਨ੍ਹਾਂ ਲੇਬਰ ਕੋਡਾਂ ਤਹਿਤ ਕੰਮ ਦਿਨ ਸਮਾਂ ਅੱਠ ਘੰਟੇ ਦੀ ਬਜਾਇ 12 ਘੰਟੇ ਕੀਤਾ ਜਾ ਸਕਦਾ ਹੈ | ਜੋ ਕਿ ਮਿਹਨਤਕਸ਼ ਲੋਕਾਂ ਦੇ ਲਹੂ ਪੀਣ ਦੇ ਬਰਾਬਰ ਹੈ | ਇਨ੍ਹਾਂ ਲੇਬਰ ਕੋਡਾਂ ਦੇ ਲਾਗੂ ਹੋਣ ਨਾਲ ਸੇਵਾ ਮੁਕਤੀ ਤੋਂ ਬਾਅਦ ਮੁਲਾਜ਼ਮਾਂ ਮਜ਼ਦੂਰਾਂ ਨੂੰ ਕੋਈ ਖਾਸ ਰਾਹਤ ਨਹੀਂ ਮਿਲੇਗੀ, ਜਿਸ ਨਾਲ ਉਹ ਆਪਣਾ ਬੁਢਾਪਾ ਚੰਗਾ ਜੀਅ ਸਕਣ | ਇਹ ਲੇਬਰ ਕੋਡ ਸਮੁੱਚੇ ਤੌਰ 'ਤੇ ਕਾਰਪੋਰੇਟ ਜਗਤ ਨੂੰ ਖੁਸ਼ ਕਰਨ ਲਈ ਬਣਾਏ ਗਏ ਹਨ ਤਾਂ ਕਿ ਉਨ੍ਹਾਂ ਦੀ ਦੌਲਤ ਮਣਾਂ-ਮੂੰਹੀਂ ਵਧਦੀ ਜਾਵੇ | ਇਨ੍ਹਾਂ ਲੇਬਰ ਕੋਡਾਂ ਦੇ ਬਣਨ ਨਾਲ ਹੁਣ ਬੇਰੁਜ਼ਗਾਰੀ ਹੋਰ ਵਧੇਗੀ ਅਤੇ ਸਾਡੇ ਦੇਸ਼ ਦਾ ਨੌਜਵਾਨ ਵਿਦੇਸ਼ਾਂ ਨੂੰ ਹੋਰ ਭੱਜੇਗਾ | ਇਸ ਮੌਕੇ ਆਗੂਆਂ ਮੰਗ ਕੀਤੀ ਕਿ ਇਹ ਚਾਰੇ ਲੇਬਰ ਕੋਡ ਰੱਦ ਕੀਤੇ ਜਾਣ ਅਤੇ ਕੰਮ ਦਿਹਾੜੀ ਸਮਾਂ ਛੇ ਘੰਟੇ ਕੀਤਾ ਜਾਵੇ | ਘੱਟੋ ਘੱਟ ਉਜਰਤ 30 ਹਜ਼ਾਰ ਰੁਪਏ ਮਿਥੀ ਜਾਵੇ, ਘੱਟੋ-ਘੱਟ ਬੁਢਾਪਾ ਪੈਨਸ਼ਨ 10 ਹਜ਼ਾਰ ਰੁਪਏ ਕੀਤੀ ਜਾਵੇ | ਨੌਜਵਾਨਾਂ ਲਈ ਰੁਜ਼ਗਾਰ ਤੇ ਸਿੱਖਿਆ ਦੇ ਗਰੰਟੀ ਹੋਵੇ | ਹਰ ਇਕ ਲਈ ਸਿਹਤ ਸੇਵਾਵਾਂ ਮੁਫ਼ਤ ਹੋਣ | ਆਗੂਆਂ ਇਹ ਵੀ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਕੇਂਦਰੀ ਟਰੇਡ ਯੂਨੀਅਨ ਦੇ ਸਾਂਝੇ ਮੰਚ ਵਲੋਂ ਸਾਰੇ ਦੇਸ਼ ਵਿੱਚ ਕੀਤੇ ਜਾ ਰਹੇ ਹਨ | ਇਸ ਮੌਕੇ ਨਰਿੰਦਰ ਨੂਰ, ਗੁਲਬਾਗ ਸਿੰਘ ਗੋਰਖਾ, ਕਮਲਜੀਤ ਸਿੰਘ, ਨਵਨੀਤ, ਦਿਲਬਾਗ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜੀ.ਐੱਮ.ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲ ਸਮੇਤ 8 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।