25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜੀ.ਐੱਮ.ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 02-04-2026
ਪੱਟੀ, 1 ਅਪ੍ਰੈਲ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ))-ਜੀ.ਐੱਮ. ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਪੰਜਵਾਂ ਜਮਾਤ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਅੰਜਨਾ ਨੇ ਦੱਸਿਆ ਕਿ ਪੰਜਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਜਮਾਤ ਦੀ ਕਸ਼ਿਸ਼ਪ੍ਰੀਤ ਕੌਰ ਪੁੱਤਰੀ ਤਜਿੰਦਰਪਾਲ ਸਿੰਘ ਨੇ 99 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ, ਪਵਨਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ 98 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ, ਲਖਬੀਰ ਸਿੰਘ ਪੁੱਤਰ ਸੁਖਚੈਨ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਇਸ ਸਫਲਤਾ ਦਾ ਸਿਹਰਾ ਵਰਿੰਦਰ ਕੌਰ ਇੰਚਾਰਜ ਪੰਜਵੀਂ ਜਮਾਤ ਅਤੇ ਸਕੂਲ ਪਿ੍ੰਸੀਪਲ ਅੰਜਨਾ ਦੇ ਸਿਰ ਜਾਂਦਾ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਕੇਜਰੀਵਾਲ ਦੀ ਸ਼ਹਿ 'ਤੇ ਮਾਰ ਰਹੀ ਪੰਜਾਬ ਦੀ ਨੌਜਵਾਨੀ ਦੇ ਹੱਕਾਂ 'ਤੇ ਡਾਕਾ-ਭਰੋਵਾਲ <br/> ਅਗਲੀ ਖ਼ਬਰ ਚਾਰੇ ਲੇਬਰ ਕੋਡ ਵਾਪਸ ਲਵੋ-ਟੀਚਰਜ਼ ਯੂਨੀਅਨ ਭਾਜਪਾ ਸਰਕਾਰ ਪੂਰੀ ਤਰ੍ਹਾਂ ਕਾਰਪੋਰੇਟ ਪੱਖੀ-ਅੰਮਿ੍ਤਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।