ਤਰਨ ਤਾਰਨ, 1 ਅਪ੍ਰੈਲ (ਹਰਿੰਦਰ ਸਿੰਘ)-ਪਿੰਡ ਵੇਂਈਪੂਈ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਗੋਰਾ ਵਲੋਂ ਆਪਣੇ ਸਾਥੀਆਂ ਸਮੇਤ ਪਿੰਡ ਦੇ ਹੀ 2 ਮਜ਼ਦੂਰਾਂ ਲਾਭ ਸਿੰਘ ਤੇ ਸੋਨੂੰ ਸਿੰਘ ਦੇ ਘਰਾਂ ਨੂੰ ਕਿਸੇ ਮਾਮੂਲੀ ਰੰਜਿਸ਼ ਨੂੰ ਲੈ ਕੇ ਅੱਗ ਲਗਾ ਦਿੱਤੀ ਅਤੇ ਘਰਾਂ ਦਾ ਸਾਰਾ ਸਾਮਾਨ ਸੜ੍ਹ ਕੇ ਸਵਾਹ ਹੋ ਗਿਆ | ਸਰਪੰਚ ਬਲਦੇਵ ਸਿੰਘ ਵਲੋਂ ਪੀੜਤਾਂ ਦੇ ਘਰਾਂ ਨੂੰ ਅੱਗ ਲਗਾਉਣ ਤੋਂ ਬਾਅਦ ਪਰਿਵਾਰਕ ਜੀਆਂ ਦੀ ਕੁੱਟਮਾਰ ਵੀ ਕਰਨ ਦੇ ਨਾਲ ਗੋਲੀ ਵੀ ਚਲਾ ਕੇ ਜਾਨੋਂ ਮਾਰਨ ਲਈ ਡਰਾਇਆ ਧਮਕਾਇਆ ਗਿਆ | ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦਾ ਪਤਾ ਲੱਗਣ 'ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਜ਼ਿਲ੍ਹਾ ਨੇਤਾਵਾਂ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਪੀੜਤ ਪਰਿਵਾਰਕ ਮੈਂਬਰ ਪਾਸੋਂ ਮੌਕੇ 'ਤੇ ਸਾਰੀ ਜਾਣਕਾਰੀ ਹਾਸਲ ਕੀਤੀ ਅਤੇ ਇਸ ਹੋਈ ਘੋਰ ਨਿੰਦਣਯੋਗ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਮੌਕੇ 'ਤੇ ਜ਼ਿਲੇ੍ਹ ਦੇ ਐਸ.ਐਸ.ਪੀ. ਕੋਲੋਂ ਸਰਪੰਚ ਬਲਦੇਵ ਸਿੰਘ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਹੀ ਵਿਅਕਤੀਆਂ ਨੂੰ ਪੀੜਤ ਪਰਿਵਾਰਾਂ ਦੇ ਬਿਆਨਾਂ ਦੇ ਅਧਾਰ 'ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਸੁਰਜੀਤ ਸਿੰਘ ਸਾਗਰ, ਸ਼ਿਵ ਕੁਮਾਰ ਸੋਨੀ, ਐਡਵੋਕੇਟ ਸਤਨਾਮ ਸਿੰਘ ਭੁੱਲਰ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂਈ, ਹਰਮਨਦੀਪ ਸਿੰਘ ਕੱਲਾ, ਨਰਿੰਦਰ ਸਿੰਘ, ਅਵਤਾਰ ਸਿੰਘ ਬੰਟੀ, ਮੇਜਰ ਸਿੰਘ ਗਿੱਲ, ਪਰਮਜੀਤ ਸਿੰਘ ਫੌਜੀ, ਲਖਵਿੰਦਰ ਸਿੰਘ, ਜਸਪਿੰਦਰ ਸਿੰਘ, ਕਰਤਾਰ ਸਿੰਘ ਆਦਿ ਪਾਰਟੀ ਆਗੂ ਮੌਜੂਦ ਸਨ |