ਪੱਟੀ, 1 ਅਪ੍ਰੈਲ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਵੀਂ ਜਮਾਤ ਦੀ ਸਲਾਨਾ ਬੋਰਡ ਦੀ ਪ੍ਰੀਖਿਆ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਝੁੱਗੀਆਂ ਕਾਲੂ, ਸੈਂਟਰ ਤੂਤ ਦੀ ਵਿਦਿਆਰਥਣ ਪਲਕਦੀਪ ਕੌਰ ਸਪੁੱਤਰੀ ਹਰਪ੍ਰੀਤ ਸਿੰਘ ਨੇ 495/500 ਅੰਕ ਪ੍ਰਾਪਤ ਕਰਕੇ ਸਾਰੇ ਸੈਂਟਰ ਤੂਤ ਅਤੇ ਬਲਾਕ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਸਾਰੇ ਹੀ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਬਲਾਕ ਸਿੱਖਿਆ ਅਫਸਰ ਪਾਰਸ ਖੁੱਲਰ ਨੇ ਹੈੱਡ ਟੀਚਰ ਅਮਨਦੀਪ ਸਿੰਘ ਕਰੀਰ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਹ ਸ਼ਾਨਦਾਰ ਨਤੀਜੇ ਸਕੂਲ ਮੁਖੀ ਦੀ ਯੋਗ ਅਗਵਾਈ, ਬੱਚਿਆਂ ਦੀ ਲਗਨ ਅਤੇ ਜਮਾਤ ਅਧਿਆਪਕ ਵਿਕਾਸ ਮਿੱਡਾ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਸੈਂਟਰ ਮੁੱਖ ਅਧਿਆਪਕ ਮੇਹਰ ਸਿੰਘ ਤੂਤ ਅਤੇ ਸਰਪੰਚ ਗੁਰਸਾਹਿਬ ਸਿੰਘ ਅਤੇ ਬੀ.ਆਰ.ਸੀ. ਜਾਰਜ ਮਸੀਹ ਅਤੇ ਪੰਕਜ ਮਹਿਤਾ ਨੇ ਬੱਚਿਆਂ ਦੀ ਇਸ ਵਧੀਆ ਕਾਰਗੁਜ਼ਾਰੀ ਲਈ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਅਤੇ ਸਕੂਲ ਸਟਾਫ ਮੋਨਿਕਾ ਰਾਣੀ, ਰਿਤੂ ਬਾਲਾ, ਲਖਵਿੰਦਰ ਕੌਰ ਅਤੇ ਗੁਰਬੀਰ ਸਿੰਘ ਨੂੰ ਵੀ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸਕੂਲ ਇੰਚਾਰਜ ਨੇ ਬੱਚਿਆਂ ਦਾ ਮੂੰਹ ਵੀ ਮਿੱਠਾ ਕਰਵਾਇਆ |