23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗਰੀਬਾਂ 'ਤੇ ਢਾਹਿਆ ਜਾ ਰਿਹਾ ਅੱਤਿਆਚਾਰ, ਲੋਕਤੰਤਰ ਦਾ ਹੋਇਆ ਕਤਲ-ਬ੍ਰਹਮਪੁਰਾ <br/>

ਅਜੀਤ ਡੈਸਕ 02-04-2026
ਫਤਿਆਬਾਦ, 1 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-'ਆਪ' ਆਗੂਆਂ ਵਲੋਂ ਗਰੀਬ ਅਤੇ ਦਲਿਤ ਪਰਿਵਾਰਾਂ 'ਤੇ ਢਾਹੇ ਜਾ ਰਹੇ ਅੱਤਿਆਚਾਰਾਂ ਨੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੀ ਸਮੁੱਚੀ ਲੀਡਰਸ਼ਿਪ ਸਮੇਤ ਪਿੰਡ ਵੇਈਾਪੂਈ ਅਤੇ ਢੋਟੀਆਂ ਦਾ ਦੌਰਾ ਕੀਤਾ | ਪਿੰਡ ਵੇਈਾਪੂਈ ਵਿਖੇ 'ਆਪ' ਸਰਪੰਚ ਹਰਜਿੰਦਰ ਸਿੰਘ ਵਲੋਂ ਸਾੜੇ ਗਏ ਗਰੀਬ ਦਲਿਤ ਪਰਿਵਾਰ ਦੇ ਘਰ ਦਾ ਜਾਇਜ਼ਾ ਲੈਂਦਿਆਂ ਅਤੇ ਪੀੜਤ ਪਰਿਵਾਰਾਂ ਦਾ ਦਰਦ ਵੰਡਾਉਂਦਿਆਂ ਬ੍ਰਹਮਪੁਰਾ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਰੀਬਾਂ ਦੇ ਘਰਾਂ ਨੂੰ ਅੱਗਾਂ ਲਗਾਉਣੀਆਂ ਅਤੇ ਗੁਰੂ ਸਾਹਿਬਾਨਾਂ ਦੀਆਂ ਤਸਵੀਰਾਂ ਨੂੰ ਸਾੜਨਾ ਸ਼ਰੇਆਮ ਲੋਕਤੰਤਰ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਕਤਲ ਹੈ, ਜਿਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿੰਡ ਢੋਟੀਆਂ ਵਿਖੇ ਇਕ ਦਲਿਤ ਨੌਜਵਾਨ ਨੂੰ ਕਮਰੇ ਵਿਚ ਬੰਦ ਕਰਕੇ ਬੇਰਹਿਮੀ ਨਾਲ ਰਾਡਾਂ ਨਾਲ ਕੁੱਟਣ ਵਾਲਾ ਢੋਟੀਆਂ ਦਾ ਸਰਪੰਚ ਅਤੇ ਘਰਾਂ ਨੂੰ ਅੱਗਾਂ ਲਗਾਉਣ ਵਾਲੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ | ਪੰਜਾਬ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਰੀ ਦਬਾਅ ਸਦਕਾ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਤਾਂ ਦਰਜ ਕਰ ਲਿਆ ਹੈ, ਪਰ ਸਿਆਸੀ ਦਬਾਅ ਹੇਠ ਪੁਲਿਸ ਇਨ੍ਹਾਂ ਦੀ ਗਿ੍ਫ਼ਤਾਰੀ ਕਰਨ ਤੋਂ ਬੇਵੱਸ ਨਜ਼ਰ ਆ ਰਹੀ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਪੰਚ ਬਲਦੇਵ ਸਿੰਘ ਗੋਰਾ ਅਤੇ ਹੋਰ ਵਿਅਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਜੇਲ੍ਹ ਨਾ ਭੇਜਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਪੂਈ, ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਸ਼ੇਖ ਸਾਬਕਾ ਚੇਅਰਮੈਨ, ਸਾਬਕਾ ਸਰਪੰਚ ਰਜਿੰਦਰ ਸਿੰਘ ਰਾਜਨ, ਤਸਵੀਰ ਸਿੰਘ ਮੈਂਬਰ ਪੰਚਾਇਤ, ਡਾਕਟਰ ਰਾਣਾ ਅਤੇ ਸੰਮਤੀ ਮੈਂਬਰ ਸ਼ਮਸ਼ੇਰ ਸਿੰਘ ਸ਼ਾਮਲ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ 'ਤੇ ਲੋੜੀਂਦਾ ਸਟਾਕ ਉਪਲਬੱਧ-ਡਿਪਟੀ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਝੁੱਗੀਆਂ ਕਾਲੂ ਨੇ ਸਾਲਾਨਾ ਨਤੀਜੇ 'ਚ ਗੱਡੇ ਝੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।