23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰਦੁਆਰਾ ਪੁਲਿਸ ਲਾਈਨ ਵਿਖੇ ਕਰਵਾਏ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਦਿਨ ਦੇ ਗੁਰਮਤਿ ਸਮਾਗਮ

ਗੁਰਦੁਆਰਾ ਪੁਲਿਸ ਲਾਈਨ ਵਿਖੇ ਦੂਸਰੇ ਦਿਨ ਦੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਬੀਬੀ ਇੰਦਰਜੀਤ ਕੌਰ ਦਾ ਜਥਾ ਅਤੇ ਕਥਾ ਕਰਦੇ ਹੋਏ ਕਥਾਵਾਚਕ | ਤਸਵੀਰਾਂ:ਗੁਰਪ੍ਰੀਤ ਸਿੰਘ ਲਵਲੀ <br/> 02-04-2026
ਤਰਨ ਤਾਰਨ, 1 ਅਪ੍ਰੈਲ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 463 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਦੇ ਕਥਾ ਕੀਰਤਨ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਾਹਿਬ, ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਗੁਰਦੁਆਰਾ ਪੁਲਿਸ ਲਾਈਨ ਨਜ਼ਦੀਕ ਸਟੇਡੀਆਮ ਤਰਨ ਤਾਰਨ ਵਿਖੇ ਕਰਵਾਏ ਗਏ | ਦੂਸਰੇ ਦਿਨ ਦੇ ਸਮਾਗਮ ਦੌਰਾਨ ਬੀਬੀ ਇੰਦਰਜੀਤ ਕੌਰ ਤਰਨ ਤਾਰਨ, ਗਿਆਨੀ ਜੱਜਬੀਰ ਸਿੰਘ ਕਥਾਵਾਚਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਨਾਮ ਸਿੰਘ ਜੰਮੂ ਹਜੂਰੀ ਰਾਗੀ ਸ੍ਰੀ ਤਰਨ ਤਾਰਨ ਸਾਹਿਬ, ਗਿਆਨੀ ਜਸਵਿੰਦਰ ਸਿੰਘ ਦਰਦੀ ਕਥਾਵਾਚਕ ਜਲੰਧਰ ਅਤੇ ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਦੇ ਕੀਰਤਨੀ ਜਥਿਆਂ ਨੇ ਗੁਰੂਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮਾਂ ਦੀ ਸਫਲਤਾਂ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਾਹਿਬ ਦੇ ਜਤਿੰਦਰ ਸਿੰਘ ਨਾਗਪਾਲ, ਰਵਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਲੈਕਚਰਾਰ ਕੁਲਵਿੰਦਰ ਸਿੰਘ ਲਵਲੀ, ਰਜਿੰਦਰ ਸਿੰਘ ਬੇਦੀ, ਸੁਖਦੀਪ ਸਿੰਘ ਜੌਨੀ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਗੁਲਾਟੀ, ਸੁਖਵਿੰਦਰ ਸਿੰਘ ਵਿੱਕੀ, ਸਰਬਜੀਤ ਸਿੰਘ ਪਨੇਸਰ, ਕਰਨਜੀਤ ਸਿੰਘ ਰਾਜੂ, ਬਲਬੀਰ ਸਿੰਘ ਵਿੱਕੀ, ਗੁਨਦੀਪ ਸਿੰਘ, ਹਰਸਿਮਰਨ ਸਿੰਘ, ਅਰਵਿੰਦਰ ਸਿੰਘ ਮੌਜੀ, ਨਵਨੀਨ ਸਿੰਘ ਨਵੀ, ਮਨਦੀਪ ਸਿੰਘ ਮਨੀ, ਅਮਰਜੀਤ ਸਿੰਘ ਆਦਿ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ | ਸਮਾਗਮ ਦੀ ਸਫਲਤਾ ਲਈ ਭਾਈ ਸੁਖਰਾਜ ਸਿੰਘ ਮੁੱਖ ਸੇਵਾਦਾਰ, ਭਾਈ ਸੁਖਦੇਵ ਸਿੰਘ ਕੈਸ਼ੀਅਰ, ਮੁੱਖ ਗ੍ਰੰਥੀ ਭਾਈ ਅੰਗਰੇਜ ਸਿੰਘ, ਭਾਈ ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਕਰਨਜੀਤ ਸਿੰਘ, ਰਸ਼ਪਾਲ ਸਿੰਘ, ਪੁਲਿਸ ਲਾਈਨ ਦੀ ਨੌਜਵਾਨ ਸੇਵਕ ਸਭਾ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸੇਵਾ ਨਿਭਾਈ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ |
ਪਿਛਲੀ ਖ਼ਬਰ ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਪੱਟੀ ਵਿਖੇ ਪਹਿਲੀ ਅਪ੍ਰੈਲ ਨੂੰ 'ਕੂਲ ਦਿਵਸ' ਦੇ ਤੌਰ 'ਤੇ ਮਨਾਇਆ <br/> ਅਗਲੀ ਖ਼ਬਰ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਗੁਰਿਆਈ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।