23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੀਬੀ ਮਨਜੀਤ ਕੌਰ ਬਾਠ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 02-04-2026
ਝਬਾਲ, 1 ਅਪ੍ਰੈਲ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਨਿਯੁਕਤ ਕੀਤੇ ਗਏ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਦਾ ਪਿੰਡ ਮੀਆਂਪੁਰ ਪੁੱਜਣ 'ਤੇ ਬੀਬੀ ਮਨਜੀਤ ਕੌਰ ਬਾਠ ਅਤੇ ਸਤਨਾਮ ਸਿੰਘ ਬਾਠ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਮਨਜੀਤ ਕੌਰ ਬਾਠ ਨੇ ਨਵ ਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਖ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਉਹ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਕੌਂਸਲਰ ਸ਼ਾਮ ਸਿੰਘ ਮੁਰਾਦਪੁਰਾ, ਕੌਂਸਲਰ ਹਰਜਿੰਦਰ ਸਿੰਘ, ਰਛਪਾਲ ਸਿੰਘ ਪਾਲਾ, ਕੌਂਸਲਰ ਮਨੋਜ਼ ਅਗਨੀਹੋਤਰੀ, ਕੌਂਸਲਰ ਅਮਰਜੀਤ ਸ਼ਰਮਾ, ਗਿੰਦਾ ਪ੍ਰਧਾਨ, ਸਨਮ ਸ਼ਰਮਾ ਤੋਂ ਇਲਾਵਾ ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਅਜਮੇਰ ਸਿੰਘ ਕਾਕਾ ਛਾਪਾ ਸਮੇਤ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਪੱਟੀ ਵਿਖੇ ਪਹਿਲੀ ਅਪ੍ਰੈਲ ਨੂੰ 'ਕੂਲ ਦਿਵਸ' ਦੇ ਤੌਰ 'ਤੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।