23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 02-04-2026
ਖਡੂਰ ਸਾਹਿਬ, 1 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27ਦੀ ਸ਼ੁਰੂਆਤ ਕਰਨ ਤੋ ਪਹਿਲਾਂ ਸੁਖਮਨੀ ਸਾਹਿਬ ਜੀ ਦਾ ਜਾਪ ਕੀਤਾ ਗਿਆ | ਸਕੂਲ ਪਿ੍ੰਸੀਪਲ ਅਮਰਜੀਤ ਸਿੰਘ ਨੇ ਨਵੇਂ ਸੈਸ਼ਨ 2026-27 ਲਈ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਰੀਆਂ ਕਲਾਸਾਂ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਬਲਦੇਵ ਸਿੰਘ ਕਾਰ ਸੇਵਾ ਖਡੂਰ ਸਾਹਿਬ, ਨਿਸ਼ਾਨ ਏ- ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਕੱਤਰ ਜਸਵਿੰਦਰਪਾਲ ਸਿੰਘ, ਬਾਬਾ ਉੱਤਮ ਸਿੰਘ ਚੈਰੀਟੇਬਲ ਟਰੱਸਟ, ਖਡੂਰ ਸਾਹਿਬ ਦੇ ਸਕੱਤਰ ਵਰਿਆਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹੈਡਮਿਸਟ੍ਰੈਸ ਨਵਪ੍ਰੀਤ ਕੌਰ, ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |


ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨਾ ਦੇਸ਼ ਦੇ ਸੰਵਿਧਾਨ 'ਤੇ ਹਮਲਾ-ਸੰਧੂ ਅਗਲੀ ਖ਼ਬਰ ਬੀਬੀ ਮਨਜੀਤ ਕੌਰ ਬਾਠ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।