08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਨੇ 'ਅਪ੍ਰੈਲ ਕੂਲ ਡੇ' 'ਤੇ ਬੂਟੇ ਲਗਾਏ <br/>

ਅਜੀਤ ਡੈਸਕ 03-04-2026
ਪੱਟੀ, 2 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਲੋਂ 'ਅਪ੍ਰੈਲ ਕੂਲ ਡੇ' 'ਤੇ ਬੂਟੇ ਲਗਾਏ ਗਏ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਐੱਮ.ਡੀ. ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪਿ੍ੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਬੂਟੇ ਲਗਾ ਕੇ ਅਪ੍ਰੈਲ ਕੂਲ ਡੇ ਮਨਾਇਆ ਗਿਆ | ਇਸ ਉਦੇਸ਼ ਅਧੀਨ ਕਾਲਜ ਦੇ ਈਕੋ ਕਲੱਬ ਅਤੇ ਐਨ.ਐਸ.ਐਸ. ਇਕਾਈ ਦੇ ਵਿਦਿਆਰਥੀਆਂ ਵਲੋਂ ਅਪ੍ਰੈਲ ਕੂਲ ਡੇ 'ਤੇ ਕਾਲਜ ਕੈਂਪਸ ਅੰਦਰ ਪੌਦੇ ਲਗਾਏ ਗਏ | ਕਾਲਜ ਦੇ ਬੀ.ਐਡ. ਅਤੇ ਡੀ.ਐਲ.ਐਡ. ਕਲਾਸ ਦੇ ਵਿਦਿਆਰਥੀਆਂ ਵਲੋਂ ਸਦਾਬਹਾਰ ਫੁੱਲਾਂ ਦੇ ਪੌਂਦੇ ਲਗਾਉਂਦੇ ਹੋਏ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ | ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਣ ਦੀ ਰੱਖਿਆ ਅਤੇ ਇਸ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਰਿਤਾ ਨਾਰਦ ਨੇ ਵਿਦਿਆਰਥੀਆਂ ਨੂੰ ਕੁਦਰਤੀ ਚੌਗਿਰਦੇ ਦੀ ਸਾਂਭ-ਸੰਭਾਲ ਕਰਨ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਲੋਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/... ਅਗਲੀ ਖ਼ਬਰ ਕੈਰੋਂ ਰੇਲਵੇ ਫਾਟਕ ਏ-45 ਤਿੰਨ ਦਿਨ ਲਈ ਰਹੇਗਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।