25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਹੋਈ ਨਗਰੀ ਤਰਨ ਤਾਰਨ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਸੰਗਤ ਗੁਰੂ ਘਰ ਨਤਮਸਤਕ ਹੋਈ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸਥਿਤ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਥੇ ਵੱਖ-ਵੱਖ ਕੀਰਤਨੀ, ਕਵੀਸ਼ਰੀ ਜਥਿਆਂ ਅਤੇ ਕਥਵਾਚਕਾਂ ਵਲੋਂ ਗੁਰੂ ਸਾਹਿਬਾਨਾਂ ਦਾ ਇਤਿਹਾਸ ਸੁਣਾ ਕੇ ਆਈ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ | ਉਨ੍ਹਾਂ ਆਪਣੇ ਬੱਚਿਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨਾਂ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਨੂੰ ਤਿਆਗ ਕੇ ਗੁਰੂ ਵਾਲੀ ਬਣੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ | ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਦੇ ਰਹੇ |
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਕਿਸਾਨਾਂ ਨੇ ਪਿੰਡ ਲੁਹਾਰ ਤੇ ਜੌਹਲ ਢਾਏ ਵਾਲਾ 'ਚ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।