25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਸਵਤੀ ਐੱਸ.ਡੀ. ਪਬਲਿਕ ਸਕੂਲ ਤਰਨ ਤਾਰਨ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)-ਸਰਸਵਤੀ ਐੱਸ.ਡੀ. ਪਬਲਿਕ ਸਕੂਲ ਤਰਨ ਤਾਰਨ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦਾ ਰਿਹਾ | ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ, ਜਿਨ੍ਹਾਂ ਵਿਚ ਜਸ਼ਨਦੀਪ ਸਿੰਘ ਪੁੱਤਰ ਸੋਨੂੰ ਸਿੰਘ ਨੇ 600 ਵਿਚੋਂ 568 ਨੰਬਰ ਲੈ ਕੇ ਪਹਿਲਾ, ਸਿਮਰਨਜੀਤ ਕੌਰ ਪੁੱਤਰੀ ਲਖਵਿੰਦਰ ਸਿੰਘ 600 ਵਿਚੋਂ 563 ਨੰਬਰ ਲੈ ਕੇ ਦੂਸਰਾ ਸਥਾਨ ਅਤੇ ਸ਼ੁਭਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 600 ਵਿਚੋਂ 552 ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਨਤੀਜੇ ਦਾ ਪਤਾ ਲੱਗਣ 'ਤੇ ਵਿਦਿਆਰਥੀਆਂ ਵਲੋਂ ਰੱਜ ਕੇ ਖੁਸ਼ੀ ਮਨਾਈ ਗਈ | ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਵਿਨੋਦ ਕੁਮਾਰ ਖੰਨਾ ਵਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਸਮੇਂ ਉਨ੍ਹਾਂ ਨੇ ਇਸਦਾ ਸਿਹਰਾ ਸਕੂਲ ਪਿੰ੍ਰਸੀਪਲ ਬਿ੍ਜਬਾਲਾ ਅਤੇ ਸਮੂਹ ਸਟਾਫ਼ ਨੂੰ ਦਿੱਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ਅਨਿਲ ਕਪੂਰ ਸ਼ੰਭੂ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪ੍ਰਭਦੇਵ ਸਿੰਘ ਡੀ.ਪੀ.ਈ., ਸ੍ਰੀਮਤੀ ਨਵੇਦਿੱਤਾ ਕੌਰ, ਸਤਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਡਾ. ਅੰਬੇਡਕਰ ਦੀ 135ਵੀਂ ਜਨਮ ਵਰ੍ਹੇਗੰਢ ਉਤਸ਼ਾਹ ਨਾਲ ਮਨਾਈ <br/> ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।