25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜਸਵਿੰਦਰ ਸਿੰਘ ਝੰਡ ਬਲਾਕ ਜੰਡਿਆਲਾ ਗੁਰੂ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 15-04-2026
ਜੰਡਿਆਲਾ ਗੁਰੂ, 14 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਹਾਈਕਮਾਂਡ ਵਲੋਂ ਜਸਵਿੰਦਰ ਸਿੰਘ ਝੰਡ ਨੂੰ ਬਲਾਕ ਜੰਡਿਆਲਾ ਗੁਰੂ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਬੇ ਸਮੇਂ ਦੀ ਮਿਹਨਤ ਅਤੇ ਜ਼ਮੀਨੀ ਸੇਵਾ ਦੀ ਪ੍ਰਸ਼ੰਸਾ ਵਜੋਂ ਦੇਖੀ ਜਾ ਰਹੀ ਹੈ | ਤਾਰਾਗੜ੍ਹ ਤਲਾਵਾਂ ਦੇ ਨਿਵਾਸੀ ਜਸਵਿੰਦਰ ਝੰਡ ਨੇ ਹਮੇਸ਼ਾਂ ਪਾਰਟੀ ਲਈ ਵਫ਼ਾਦਾਰੀ ਨਾਲ ਕੰਮ ਕਰਦੇ ਹੋਏ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਜਿਸ ਕਾਰਨ ਉਹ ਇਲਾਕੇ ਵਿਚ ਮਜ਼ਬੂਤ ਆਗੂ ਵਜੋਂ ਜਾਣੇ ਜਾਂਦੇ ਹਨ | ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਵਲੋਂ ਉਨ੍ਹਾਂ 'ਤੇ ਤੀਸਰੀ ਵਾਰ ਜਤਾਇਆ ਗਿਆ ਭਰੋਸਾ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਦਾ ਸਪੱਸ਼ਟ ਸਬੂਤ ਹੈ | ਇਹ ਨਿਯੁਕਤੀ ਦੇ ਐਲਾਨ ਤੋਂ ਬਾਅਦ ਹਲਕੇ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਵਲੋਂ ਇਸ ਫੈਸਲੇ ਨੂੰ ਜ਼ਮੀਨੀ ਵਰਕਰਾਂ ਦੀ ਜਿੱਤ ਕਰਾਰ ਦਿੰਦਿਆਂ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ | ਨਵੇਂ ਬਲਾਕ ਪ੍ਰਧਾਨ ਵਜੋਂ ਝੰਡ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ |

ਪਿਛਲੀ ਖ਼ਬਰ ਬੋਨੀ ਅਜਨਾਲਾ, ਗਿੱਲ ਅਤੇ ਭਾਰਦਵਾਜ ਵਲੋਂ ਮੰਨਾ ਨਾਲ ਅਫ਼ਸੋਸ ਪ੍ਰਗਟ <br/> ਅਗਲੀ ਖ਼ਬਰ ਦਿਲ ਦੀ ਬਿਮਾਰੀ ਦੀ ਸ਼ਿਕਾਇਤ ਹੋਣ 'ਤੇ ਪਾਕਿਸਤਾਨ ਤੋਂ ਸਿੱਖ ਸ਼ਰਧਾਲੂ ਵਤਨ ਪਰਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।