25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੋਨੀ ਅਜਨਾਲਾ, ਗਿੱਲ ਅਤੇ ਭਾਰਦਵਾਜ ਵਲੋਂ ਮੰਨਾ ਨਾਲ ਅਫ਼ਸੋਸ ਪ੍ਰਗਟ <br/>

ਅਜੀਤ ਡੈਸਕ 15-04-2026
ਮੀਆਂਵਿੰਡ, 14 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਓ.ਬੀ.ਸੀ. ਮੋਰਚਾ ਦੇ ਪੰਜਾਬ ਪ੍ਰਧਾਨ ਸਾਬਕਾ ਸੰਸਦੀ ਸਕੱਤਰ ਬੋਨੀ ਅਜਨਾਲਾ, ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਤਰਨ ਤਾਰਨ ਤੋਂ ਭਾਜਪਾ ਆਗੂ ਚੰਦਰ ਅਗਰਵਾਲ ਅਤੇ ਹਰਿੰਦਰ ਅਗਰਵਾਲ ਵਲੋਂ ਪਿੰਡ ਮੀਆਂਵਿੰਡ ਪਹੁੰਚ ਕੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦੇ ਦਿਹਾਂਤ ਦਾ ਅਫਸੋਸ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਕਿਹਾ ਕਿ ਮਾਂ ਦਾ ਵਿਛੋੜਾ ਨਾ ਸਹਿਣਯੋਗ ਹੁੰਦਾ ਹੈ ਪਰ ਪ੍ਰਮਾਤਮਾ ਦੇ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ | ਇਸ ਮੌਕੇ ਗਿੱਲ ਅਤੇ ਬੋਨੀ ਨੇ ਕਿਹਾ ਕਿ ਅਕਸਰ ਹੀ ਉਨ੍ਹਾਂ ਨੂੰ ਮਾਤਾ ਪ੍ਰਕਾਸ਼ ਕੌਰ ਨੂੰ ਮਿਲਣ ਦਾ ਮੌਕਾ ਮਿਲਦਾ ਰਿਹਾ ਹੈ ਤੇ ਉਹ ਨਾਲ ਗੁਜ਼ਾਰੇ ਪਲ ਅਤੇ ਉਨ੍ਹਾਂ ਵਲੋਂ ਦਿੱਤੀ ਸਿੱਖਿਆ ਉਨ੍ਹਾਂ ਨੂੰ ਹਮੇਸ਼ਾਂ ਯਾਦ ਰਹੇਗੀ | ਇਸ ਮੌਕੇ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸੁਖਦੇਵ ਸਿੰਘ ਧੂਲਕਾ, ਪਿੰਦਰ ਦੌਲੋਨੰਗਲ, ਰਵੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਚੌਧਰੀ ਹਰਭਜਨ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂ ਵਿੰਡ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ <br/> ਅਗਲੀ ਖ਼ਬਰ ਜਸਵਿੰਦਰ ਸਿੰਘ ਝੰਡ ਬਲਾਕ ਜੰਡਿਆਲਾ ਗੁਰੂ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।